ਜਲੰਧਰ ਵਿਖੇ ਸੜਕ 'ਤੇ ਟੋਏ ਭਰਵਾ ਰਹੇ ਏ. ਐੱਸ. ਆਈ. ਦੀ ਡਿਊਟੀ ਦੌਰਾਨ ਮੌਤ

Monday, Jul 24, 2023 - 06:58 PM (IST)

ਜਲੰਧਰ ਵਿਖੇ ਸੜਕ 'ਤੇ ਟੋਏ ਭਰਵਾ ਰਹੇ ਏ. ਐੱਸ. ਆਈ. ਦੀ ਡਿਊਟੀ ਦੌਰਾਨ ਮੌਤ

ਜਲੰਧਰ (ਜਸਪ੍ਰੀਤ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਏ. ਐੱਸ. ਆਈ. ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਏ. ਐੱਸ. ਆਈ. ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਟ੍ਰੈਫਿਕ ਪੁਲਸ ਦੇ ਏ. ਐੱਸ. ਆਈ. ਚਰਨਜੀਤ ਸਿੰਘ ਦਕੋਹਾ ਫਾਟਕ ਨੇੜੇ ਬੜਿੰਗ ਗੇਟ ਦੇ ਸਾਹਮਣੇ ਸੜਕ 'ਤੇ ਡਿਊਟੀ ਦਿੰਦੇ ਹੋਏ ਟੋਏ ਭਰਾਵ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਗਿਆ ਅਤੇ ਉਹ ਸੜਕ 'ਤੇ ਡਿੱਗ ਗਏ।

PunjabKesari

ਜਿਸ ਤੋਂ ਬਾਅਦ ਮੌਕੇ 'ਤੇ ਟ੍ਰੈਫਿਕ ਕਰਮਚਾਰੀਆਂ ਦੀ ਮਦਦ ਨਾਲ ਏ. ਐੱਸ. ਆਈ. ਚਰਨਜੀਤ ਸਿੰਘ ਨੂੰ ਜੋਹਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਏ. ਐੱਸ. ਆਈ. ਨੂੰ ਮ੍ਰਿਤਕ ਐਲਾਨ ਦਿੱਤਾ। ਉਥੇ ਹੀ ਏ. ਐੱਸ. ਆਈ. ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਪੁਲਸ ਪ੍ਰਸ਼ਾਸਨ ਵਿਚ ਸੋਗ ਦੀ ਲਹਿਰ ਦੌੜ ਪਈ ਹੈ। 

ਇਹ ਵੀ ਪੜ੍ਹੋ-  ਨਿਹੰਗਾਂ ਵੱਲੋਂ ਅਗਵਾ ਕੀਤੇ ਸੋਨੂੰ-ਜੋਤੀ ਦੇ ਮਾਮਲੇ 'ਚ ਨਵਾਂ ਮੋੜ, ਲਿਵ-ਇਨ-ਰਿਲੇਸ਼ਨਸ਼ਿਪ ਸਣੇ ਹੋਏ ਕਈ ਵੱਡੇ ਖ਼ੁਲਾਸੇ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News