ਚੰਡੀਗੜ੍ਹ : ਪੰਜਾਬ ਪੁਲਸ ਦੇ ਏ. ਐੱਸ. ਆਈ. ਦੀ ਲਾਸ਼ ਮਿਲਣ ਕਾਰਨ ਸਨਸਨੀ

12/16/2018 3:18:13 PM

ਚੰਡੀਗੜ੍ਹ (ਕੁਲਦੀਪ) : ਸ਼ਹਿਰ ਦੇ ਸੈਕਟਰ-35 ਸਥਿਤ ਕਿਸਾਨ ਭਵਨ 'ਚ ਪੰਜਾਬ ਪੁਲਸ ਦੇ ਏ. ਐੱਸ. ਆਈ. ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜ ਗਈ। ਪੁਲਸ ਨੇ ਤੁਰੰਤ ਏ. ਐੱਸ. ਆਈ. ਨੂੰ ਸੈਕਟਰ-32 ਹਸਪਤਾਲ ਭਰਤੀ ਕਰਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਏ. ਐੱਸ. ਆਈ. ਜਸਵਿੰਦਰ ਸਿੰਘ ਪਠਾਨਕੋਟ ਦੇ ਪਿੰਡ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਸ਼ਨੀਵਾਰ ਨੂੰ ਇੰਡਸਟਰੀਅਲ ਏਰੀਆ ਸਥਿਤ ਇਕ ਹੋਟਲ 'ਚ ਪਾਰਟੀ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਦੇਰ ਰਾਤ ਕਰੀਬ 12 ਵਜੇ ਉਹ ਆਪਣੇ 2 ਪੁਲਸ ਕਰਮਚਾਰੀਆਂ ਨਾਲ ਕਿਸਨਾ ਭਵਨ ਦੀ ਦੂਜੀ ਮੰਜ਼ਿਲ 'ਤੇ ਸਥਿਤ ਕਮਰੇ 'ਚ ਆ ਕੇ ਰੁਕਿਆ ਸੀ। ਅਗਲੇ ਦਿਨ ਐਤਵਾਰ ਨੂੰ ਸਵੇਰੇ ਜਸਵਿੰਦਰ ਦੇ ਸਾਥੀਆਂ ਨੇ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠਿਆ, ਜਿਸ ਕਾਰਨ ਹੜਕੰਪ ਮਚ ਗਿਆ ਅਤੇ ਪੁਲਸ ਕਰਮਚਾਰੀ ਇਕੱਠੇ ਹੋ ਗਏ। ਫਿਲਹਾਲ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।


Babita

Content Editor

Related News