ਹੁਸ਼ਿਆਰਪੁਰ ''ਚ ਡਿਊਟੀ ਦੌਰਾਨ ASI ਨਾਲ ਵਾਪਰਿਆ ਭਿਆਨਕ ਹਾਦਸਾ, ਤੜਫ਼-ਤੜਫ਼ ਕੇ ਹੋਈ ਮੌਤ

Tuesday, Dec 27, 2022 - 01:15 PM (IST)

ਹੁਸ਼ਿਆਰਪੁਰ ''ਚ ਡਿਊਟੀ ਦੌਰਾਨ ASI ਨਾਲ ਵਾਪਰਿਆ ਭਿਆਨਕ ਹਾਦਸਾ, ਤੜਫ਼-ਤੜਫ਼ ਕੇ ਹੋਈ ਮੌਤ

ਹੁਸ਼ਿਆਰਪੁਰ (ਅਮਰੀਕ ਕੁਮਾਰ) : ਹੁਸ਼ਿਆਰਪੁਰ ਦੇ ਪੁਲਸ ਲਾਇਨ ਗੇਟ ਤੋਂ ਡਿਊਟੀ ਦੇ ਰਹੇ ਏ. ਐੱਸ. ਆਈ. ਨੂੰ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਪ੍ਰਣਾਮ ਸਿੰਘ ਪੁੱਤਰ ਚਰਨ ਦਾਸ ਵਾਸੀ ਨੰਗਲ ਖ਼ੁਰਦ ਪੁਲਸ ਲਾਈਨ ਵਿਖੇ ਡਿਊਟੀ ਦੇ ਰਿਹਾ ਸੀ। ਅੱਜ ਸਵੇਰੇ ਡਿਊਟੀ ਦੌਰਾਨ ਏ. ਐੱਸ. ਆਈ. ਨੂੰ ਹੀਟਰ ਤੋਂ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨਾਨਕ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਹੋਰ ਮੁਲਾਜ਼ਮ, ਸੰਤਰੀ ਦੀ ਡਿਊਟੀ 'ਤੇ ਤਾਇਨਾਤ ਹੋਣ ਲਈ ਪੁਲਸ ਲਾਈਨ ਗੇਟ 'ਤੇ ਪਹੁੰਚਿਆ ਤਾਂ ਉਸ ਨੇ ਏ. ਐੱਸ. ਆਈ. ਦੇ ਸਰੀਰ ਨੂੰ ਅੱਗ ਲੱਗੀ ਦੇਖੀ ਤੇ ਉਸ ਨੇ ਫੋਨ ਕਰਕੇ ਘਟਨਾ ਦੀ ਜਾਣਕਾਰੀ ਸਾਨੂੰ ਦਿੱਤੀ।

ਇਹ ਵੀ ਪੜ੍ਹੋ- ਪਿੰਡ ਝਾੜੋਂ ਦੀ ਪੰਚਾਇਤ ਵੱਲੋਂ ਲਏ ਫ਼ੈਸਲੇ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਖੀ ਵੱਡੀ ਗੱਲ

ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੇ ਏ. ਐੱਸ. ਆਈ. ਨੂੰ ਬਚਾਉਣ ਦੀ ਕੋਸ਼ਿਸ਼ 'ਚ ਹੀਟਰ ਦੀਆਂ ਤਾਰਾਂ ਨੂੰ ਹਟਾਇਆ ਅਤੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਵੇਲੇ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  ਗੱਲਬਾਤ ਕਰਦਿਆਂ ਮ੍ਰਿਤਕ ਏ. ਐੱਸ. ਆਈ. ਦੇ ਮੁੰਡੇ ਨੇ ਦੱਸਿਆ ਕਿ ਸਾਨੂੰ ਸਵੇਰੇ 6 ਵਜੇ ਦੇ ਕਰੀਬ ਫੋਨ ਆਇਆ ਸੀ ਉਸਦੇ ਪਿਤਾ ਨੂੰ ਡਿਊਟੀ ਦੌਰਾਨ ਕਰੰਟ ਲੱਗਾ ਹੈ। ਜਦੋਂ ਸੂਚਨਾ ਮਿਲਣ 'ਤੇ ਪੁਲਸ ਲਾਈਨ ਪਹੁੰਚੇ ਤਾਂ ਉਨ੍ਹਾਂ ਦਾ ਸਰੀਰ ਪੂਰੀ ਤਰ੍ਹਾਂ ਝੁਲਸ ਚੁੱਕਿਆ ਸੀ ਤੇ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ- ਮੁਕਤਸਰ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਕਾਰੋਬਾਰ, ਰੰਗੇ ਹੱਥੀਂ ਫੜੇ ਗਏ 7 ਮੁੰਡੇ-ਕੁੜੀਆਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News