ਡਿਊਟੀ 'ਤੇ ਜਾ ਰਹੇ ਏ. ਐੱਸ. ਆਈ. ਨਾਲ ਵਾਪਰੀ ਅਣਹੋਣੀ, ਸੋਚਿਆ ਨਾ ਸੀ ਕਿ ਇੰਝ ਆਵੇਗੀ ਮੌਤ
Friday, May 05, 2023 - 04:41 PM (IST)
ਦੀਨਾਨਗਰ (ਕਪੂਰ) : ਅਣਪਛਾਤੇ ਟਰੱਕ ਦੀ ਲਪੇਟ ’ਚ ਆਉਣ ਨਾਲ ਗੰਭੀਰ ਜ਼ਖ਼ਮੀ ਹੋਏ ਸਹਾਇਕ ਸਬ-ਇੰਸਪੈਕਟਰ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਲਦੀਪ ਸਿੰਘ ਪੁੱਤਰ ਰਤਨ ਸਿੰਘ ਵਾਸੀ ਮੱਦੋਵਾਲ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਸ ਦਾ ਭਰਾ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਪੁਲਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ। ਬੀਤੀ ਰਾਤ ਕਰੀਬ 8 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 06-1878 ’ਤੇ ਡਿਊਟੀ ’ਤੇ ਜਾ ਰਿਹਾ ਸੀ ਤਾਂ ਇਸ ਮੌਕੇ ਉਹ ਵੀ ਉਸ ਦੇ ਪਿੱਛੇ ਆਪਣੇ ਨਿੱਜੀ ਕੰਮ ਲਈ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ।
ਇਹ ਵੀ ਪੜ੍ਹੋ- ਸੁਰਜਨ ਚੱਠਾ ਦੀ ਗ੍ਰਿਫ਼ਤਾਰੀ ਮਗਰੋਂ ਨੰਗਲ ਅੰਬੀਆਂ ਦੀ ਪਤਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ(ਵੀਡੀਓ)
ਇਸ ਦੌਰਾਨ ਜਦੋਂ ਉਸ ਦਾ ਭਰਾ ਬਲਜੀਤ ਸਿੰਘ ਮੱਦੋਵਾਲ ਰੋਡ ਹਾਈਵੇ ਤੋਂ ਥੋੜ੍ਹਾ ਪਿੱਛੇ ਪਹੁੰਚਿਆ ਤਾਂ ਗ਼ਲਤ ਸਾਈਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਬਿਨਾਂ ਰਸਤਾ ਦਿੱਤੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਲਜੀਤ ਸਿੰਘ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਟਰੱਕ ਚਾਲਕ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਹਨੇਰਾ ਹੋਣ ਕਾਰਨ ਟਰੱਕ ਦਾ ਨੰਬਰ ਪੜ੍ਹਿਆ ਨਹੀਂ ਜਾ ਸਕਿਆ। ਥਾਣਾ ਇੰਚਾਰਜ ਮੇਜਰ ਸਿੰਘ ਅਨੁਸਾਰ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਏ. ਐੱਸ. ਆਈ. ਦੇ ਭਰਾ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਫਰੀਦਕੋਟ ਦੇ ਥਾਣੇ 'ਚ ਵਾਪਰੀ ਘਟਨਾ, ਮਹਿਲਾ ਸਬ-ਇੰਸਪੈਕਟਰ ਦੀ ਛਾਤੀ 'ਚ ਲੱਗੀ ਗੋਲ਼ੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।