ਫਗਵਾੜਾ ''ਚ ਡਿਊਟੀ ਦੌਰਾਨ ASI ਦੀ ਦਰਦਨਾਕ ਮੌਤ, ਪੁਲਸ ਚੌਕੀ ''ਚ ਪਿਆ ਦਿਲ ਦਾ ਦੌਰਾ
Monday, Mar 09, 2026 - 08:57 PM (IST)
ਫਗਵਾੜਾ: ਫਗਵਾੜਾ ਦੇ ਸਿਵਲ ਹਸਪਤਾਲ ਸਥਿਤ ਪੁਲਸ ਚੌਕੀ ਵਿੱਚ ਡਿਊਟੀ ਨਿਭਾ ਰਹੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਅਚਾਨਕ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਜੋਧੇਵਾਲ (ਥਾਣਾ ਬਿਆਸ) ਦੇ ਰਹਿਣ ਵਾਲੇ ਸਨ।
ਜਾਣਕਾਰੀ ਅਨੁਸਾਰ ਏ.ਐਸ.ਆਈ. ਜਗਦੀਸ਼ ਸਿੰਘ ਸਿਵਲ ਹਸਪਤਾਲ ਫਗਵਾੜਾ ਦੇ ਅੰਦਰ ਬਣੀ ਪੁਲਸ ਚੌਕੀ ਵਿੱਚ ਆਪਣੀ ਡਿਊਟੀ 'ਤੇ ਤਾਇਨਾਤ ਸਨ। ਇਸ ਦੌਰਾਨ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਡਾਕਟਰਾਂ ਨੇ ਵੀ ਮੌਤ ਦਾ ਮੁਢਲਾ ਕਾਰਨ ਦਿਲ ਦਾ ਦੌਰਾ ਪੈਣਾ ਹੀ ਦੱਸਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਫਗਵਾੜਾ ਦੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਣਕਾਰੀ ਜੁਟਾਈ। ਥਾਣਾ ਸਿਟੀ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
