ਗੁਰੂਘਰੋਂ ਮੱਥਾ ਟੇਕ ਕੇ ਪਰਤਦੇ ASI ਤੇ ਉਸ ਦੀ ਧੀ ਨਾਲ ਵਾਪਰ ਗਿਆ ਭਾਣਾ, ਨਹਿਰ 'ਚ ਡਿੱਗੀ ਕਾਰ, ਧੀ ਦੀ ਹੋਈ ਮੌਤ
Thursday, Nov 28, 2024 - 06:55 PM (IST)
ਪਠਾਨਕੋਟ (ਧਰਮਿੰਦਰ,ਕੰਵਲ, ਗੋਰਾਇਆ)- ਪਠਾਨਕੋਟ ਦੇ ਪਿੰਡ ਜਸਵਾਲੀ ਨੇੜੇ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਟਾਲਾ ਦੇ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮੱਥਾ ਟੇਕ ਕੇ ਪਿਓ-ਧੀ ਆਪਣੇ ਘਰ ਪਰਤ ਰਹੇ ਸੀ। ਇਸ ਦੌਰਾਨ ਪਿਓ-ਧੀ ਦੀ ਕਾਰ ਪਿੰਡ ਜਸਵਾਲੀ ਨੇੜੇ ਯੂ.ਵੀ.ਡੀ.ਸੀ. ਨਹਿਰ 'ਚ ਡਿੱਗ ਗਈ, ਜਿਸ ਕਾਰਨ ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਿਵੇਂ ਹੀ ਸਥਾਨਕ ਲੋਕਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਉਨ੍ਹਾਂ ਨੂੰ ਬਚਾਉਣ ਲਈ ਨਹਿਰ ਦੇ ਕੰਢੇ ਪਹੁੰਚੇ, ਜਿੱਥੋਂ ਉਨ੍ਹਾਂ ਨੇ ਪਿਤਾ ਨੂੰ ਤਾਂ ਜ਼ਿੰਦਾ ਬਾਹਰ ਕੱਢਿਆ ਪਰ ਧੀ ਜਿਸ ਦੀ ਉਮਰ 18 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਦੀ ਡੁੱਬਣ ਕਾਰਨ ਮੌਤ ਹੋ ਗਈ। ਇਸ ਸਬੰਧੀ ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਪੁਲਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਨਹਿਰ 'ਚ ਪਾਣੀ ਬੰਦ ਕਰਵਾਇਆ ਅਤੇ ਮ੍ਰਿਤਕ ਕੁੜੀ ਦੀ ਲਾਸ਼ ਨੂੰ ਪਾਣੀ 'ਚੋਂ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੂੰ ਲੋਕਾਂ ਨੇ ਬਚਾਇਆ ਉਹ ਪੰਜਾਬ ਪੁਲਸ 'ਚ ਏ.ਐੱਸ.ਆਈ. ਦੇ ਅਹੁਦੇ 'ਤੇ ਤਾਇਨਾਤ ਹੈ, ਜਿਸ ਤੋਂ ਬਾਅਦ ਕਰੇਨ ਦੀ ਮਦਦ ਨਾਲ ਕਾਰ ਨੂੰ ਵੀ ਨਹਿਰ 'ਚੋਂ ਬਾਹਰ ਕੱਢ ਲਿਆ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੋਂ ਮਿਲੇ 10 ਰਾਕੇਟ ਲਾਂਚਰ, ਪੁਲਸ ਨੂੰ ਪੈ ਗਈਆਂ ਭਾਜੜਾਂ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਪਠਾਨਕੋਟ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜਸਵਾਲੀ ਨੇੜੇ ਇੱਕ ਕਾਰ ਯੂ.ਵੀ.ਡੀ.ਸੀ. ਨਹਿਰ ਵਿੱਚ ਡਿੱਗ ਗਈ ਹੈ, ਜਿਸ 'ਚ ਦੋ ਲੋਕ ਸਵਾਰ ਸਨ, ਜੋ ਕਿ ਪਿਤਾ ਅਤੇ ਧੀ ਦੱਸੇ ਜਾਂਦੇ ਹਨ ਜਿਸ ਨੂੰ ਸਥਾਨਕ ਲੋਕਾਂ ਨੇ ਬਚਾ ਲਿਆ ਪਰ ਧੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਵਿਅਕਤੀ ਪੁਲਸ 'ਚ ਏ. ਐੱਸ. ਆਈ. ਦੇ ਅਹੁਦੇ 'ਤੇ ਤਾਇਨਾਤ ਹੈ, ਜੋ ਕਿ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ। ਇਹ ਹਾਦਸਾ ਵਾਪਸ ਜਾਂਦੇ ਸਮੇਂ ਵਾਪਰਿਆ, ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਕਾਰ ਨਹਿਰ 'ਚ ਕਿਵੇਂ ਡਿੱਗੀ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8