ਲੁਧਿਆਣਾ ਤੋਂ ਵੱਡੀ ਖ਼ਬਰ : ਘਰੇਲੂ ਝਗੜੇ ਕਾਰਨ ASI ਨੇ ਸਰਵਿਸ ਰਿਵਾਲਵਰ ਨਾਲ ਭਰਾ ਨੂੰ ਮਾਰੀ ਗੋਲੀ

Wednesday, Apr 28, 2021 - 12:28 PM (IST)

ਲੁਧਿਆਣਾ ਤੋਂ ਵੱਡੀ ਖ਼ਬਰ : ਘਰੇਲੂ ਝਗੜੇ ਕਾਰਨ ASI ਨੇ ਸਰਵਿਸ ਰਿਵਾਲਵਰ ਨਾਲ ਭਰਾ ਨੂੰ ਮਾਰੀ ਗੋਲੀ

ਲੁਧਿਆਣਾ (ਮਹੇਸ਼) : ਲੁਧਿਆਣਾ 'ਚ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਪੰਜਾਬ ਪੁਲਸ ਦੇ ਏ. ਐਸ. ਆਈ. ਨੇ ਆਪਣੇ ਭਰਾ 'ਤੇ ਗੋਲੀ ਚਲਾ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਹੈਬੋਵਾਲ ਇਲਾਕੇ ਦੇ ਗੋਪਾਲ ਨਗਰ ਦੀ ਹੈ। ਘਟਨਾ ਦੌਰਾਨ ਜ਼ਖਮੀ ਹੋਇਆ ਵਿਜੈ ਆਪਣੇ ਪਰਿਵਾਰ ਸਮੇਤ ਰਹਿੰਦਾ ਸੀ। ਉਸ ਦੇ ਦੋ ਪੁੱਤਰ ਅਤੇ ਇਕ ਧੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ, ਜੈਪਾਲ ਗਿਰੋਹ ਦਾ ਲੋੜੀਂਦਾ ਗੈਂਗਸਟਰ ਝਾਰਖੰਡ ਤੋਂ ਗ੍ਰਿਫ਼ਤਾਰ

ਬੀਤੀ ਰਾਤ ਉਸ ਦਾ ਭਰਾ ਜਨਕ ਰਾਜ ਉਸ ਦੇ ਘਰ ਆਇਆ ਅਤੇ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਝਗੜਾ ਕਰਨ ਲੱਗ ਪਿਆ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਦੇ ਦਿੱਤੀ। ਇਸ ਤੋਂ ਬਾਅਦ ਜਨਕਰਾਜ ਨੇ ਪਹਿਲਾਂ ਵਿਜੈ ਨਾਲ ਗਾਲੀ-ਗਲੋਚ ਕੀਤਾ ਅਤੇ ਫਿਰ ਜਦੋਂ ਵਿਜੈ ਨੇ ਆਪਣੇ ਸਾਥੀਆਂ ਨੂੰ ਉਸ ਦੀ ਵੀਡੀਓ ਬਣਾਉਣ ਲਈ ਕਿਹਾ ਤਾਂ ਜਨਕ ਰਾਜ ਨੇ ਤੈਸ਼ 'ਚ ਆ ਕੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ : ਹਾਈਵੇਅ 'ਤੇ ਮਿਲੀ ਮੁੰਡੇ ਦੀ ਅੱਧਸੜੀ ਲਾਸ਼, ਹਾਲਤ ਦੇਖ ਪੁਲਸ ਵੀ ਹੈਰਾਨ

ਇਸ ਤੋਂ ਬਾਅਦ ਜ਼ਖਮੀ ਹੋਏ ਵਿਜੈ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।

ਨੋਟ : ਪੰਜਾਬ 'ਚ ਕਤਲ ਵਰਗੀਆਂ ਵਾਰਦਾਤਾਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਲਿਖੋ


author

Babita

Content Editor

Related News