ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ, ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ

Saturday, Jul 01, 2023 - 05:37 PM (IST)

ਫ਼ਿਰੋਜ਼ਪੁਰ (ਕੁਮਾਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ.) ਗੁਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਜ਼ਿਲ੍ਹੇ ਦੇ ਅਧਿਕਾਰੀ ਨੇ ਦੱਸਿਆ ਕਿ ਏ. ਐੱਸ. ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਸੰਜੀਵ ਕੁਮਾਰ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਏ. ਐੱਸ. ਆਈ. ਨੇ 26 ਅਗਸਤ 2021 ਨੂੰ ਸਿਟੀ ਥਾਣਾ ਜ਼ੀਰਾ ਵਿਖੇ ਆਈ. ਪੀ. ਸੀ. ਦੀ ਧਾਰਾ 353, 186, 294, 506 ਅਤੇ 149 ਤਹਿਤ ਦਰਜ ਹੋਏ ਝਗੜੇ ਦੇ ਕੇਸ ਵਿੱਚ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: ਪੰਜਾਬ ਦੀ ਸਿਆਸਤ ਦੇ 13 ਅਖਾੜੇ, 12 ’ਤੇ ਆਮ ਆਦਮੀ ਪਾਰਟੀ ਕੋਲ ਖਿਡਾਰੀ ਹੀ ਨਹੀਂ

ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੇ 23 ਜੂਨ, 2023 ਨੂੰ ਉਸ ਦੇ ਭਰਾ ਰਾਜੀਵ ਕੁਮਾਰ ਉਰਫ਼ ਮੋਨੂੰ ਦੀ ਇਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 5000 ਰੁਪਏ ਰਿਸ਼ਵਤ ਲਈ ਸੀ ਅਤੇ ਹੁਣ ਉਹ 10,000 ਰੁਪਏ ਹੋਰ ਮੰਗ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਕਤ ਏ. ਐੱਸ. ਆਈ. ਪਹਿਲਾਂ ਵੀ ਉਨ੍ਹਾਂ ਤੋਂ ਰਿਸ਼ਵਤ ਵਜੋਂ 60,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ. ਐੱਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ''ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ. ਐੱਸ. ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-  ਹੁਸ਼ਿਆਰਪੁਰ ਵਿਖੇ ਵਿਅਕਤੀ ਦੀ ਕੁੱਟਮਾਰ ਮਗਰੋਂ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News