ਭਿਆਨਕ ਹਾਦਸੇ ਵਿਚ ਪੰਜਾਬ ਪੁਲਸ ਦੇ ਏ. ਐੱਸ. ਆਈ. ਜਗਦੀਸ਼ ਸਿੰਘ ਦੀ ਮੌਤ

12/06/2023 6:29:56 PM

ਗੁਰਦਾਸਪੁਰ (ਹਰਮਨ, ਵਿਨੋਦ) : ਪਿੰਡ ਭੁੰਬਲੀ ਨੇੜੇ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਤੋਂ ਬਾਅਦ ਕਾਰ ਸਵਾਰ ਏ. ਐੱਸ. ਆਈ. ਦੀ ਮੌਤ ਹੋਣ ਦੇ ਮਾਮਲੇ ’ਚ ਥਾਣਾ ਤਿੱਬੜ ਦੀ ਪੁਲਸ ਨੇ ਮੋਟਰਸਾਈਕਲ ਚਾਲਕ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬਲਕਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਲਾਧੂਪੁਰ ਨੇ ਦੱਸਿਆ ਕਿ ਉਸਦਾ ਭਰਾ ਏ. ਐੱਸ. ਆਈ. ਜਗਦੀਸ਼ ਸਿੰਘ ਬਿਧੀਪੁਰ ਹਾਈਟੈਕ ਨਾਕਾ ਪੁਲਸ ਜ਼ਿਲ੍ਹਾ ਬਟਾਲਾ ਵਿਖੇ ਡਿਊਟੀ ਕਰਦਾ ਸੀ ਅਤੇ 5 ਦਸੰਬਰ ਨੂੰ ਉਸਦਾ ਭਰਾ ਆਪਣੀ ਆਲਟੋ ਕਾਰ ਨੰਬਰ ਪੀਬੀ 06-ਡਬਲਿਊ- 7325 ’ਤੇ ਸਵਾਰ ਹੋ ਕੇ ਡਿਊਟੀ ’ਤੇ ਜਾ ਰਿਹਾ ਸੀ। ਜਦੋਂ ਉਹ ਪਿੰਡ ਭੁੰਬਲੀ ਦੇ ਪੈਟਰੋਲ ਪੰਪ ਤੋਂ ਥੋੜਾ ਅੱਗੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ਨੰਬਰ ਪੀਬੀ 02-ਬੀ6371 ਆਇਆ, ਜਿਸ ਨੂੰ ਜਗਦੀਪ ਸਿੰਘ ਵਾਸੀ ਕੰਘ ਚਲਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਪਹਿਲੀ ਵਾਰ ਚੁੱਕਿਆ ਗਿਆ ਇਹ ਕਦਮ

ਸ਼ਿਕਾਇਤਕਰਤਾ ਨੇ ਦੋਸ਼ ਲਆਇਆ ਕਿ ਉਕਤ ਵਿਅਕਤੀ ਨੇ ਆਪਣਾ ਮੋਟਰਸਾਈਕਲ ਲਾਪਰਵਾਹੀ ਨਾਲ ਚਲਾਉਂਦੇ ਹੋਏ ਗਲਤ ਸਾਇਡ ਤੋਂ ਲਿਆ ਕੇ ਏ. ਐੱਸ. ਆਈ. ਜਗਦੀਸ਼ ਸਿੰਘ ਦੀ ਕਾਰ ’ਚ ਮਾਰਿਆ, ਜਿਸ ਨੂੰ ਬਚਾਉਂਦੇ ਹੋਏ ਜਗਦੀਸ਼ ਸਿੰਘ ਦੀ ਕਾਰ ਦਰੱਖਤ ਨਾਲ ਜਾ ਟਕਰਾਈ, ਜਿਸ ਨਾਲ ਜਗਦੀਸ਼ ਸਿੰਘ ਕਾਫੀ ਗੰਭੀਰ ਜ਼ਖਮੀ ਹੋ ਗਿਆ। ਉਪਰੰਤ ਜਗਦੀਸ਼ ਸਿੰਘ ਦੀ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਣ ਮੌਕੇ ਰਸਤੇ ’ਚ ਮੌਤ ਹੋ ਗਈ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ ਜਗਦੀਪ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਆਪਣੀ ਪਤਨੀ ਵਾਪਸ ਲੈਣ ਰੋਂਦਿਆਂ SSP ਦਫ਼ਤਰ ਪਹੁੰਚਿਆ ਏ. ਐੱਸ. ਆਈ., ਹੈਰਾਨ ਕਰਨ ਵਾਲਾ ਹੈ ਮਾਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News