ਪੁਲਸ ਚੌਕੀ ਲਾਧੂਕਾ ਮੰਡੀ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Monday, Nov 27, 2023 - 06:39 PM (IST)

ਪੁਲਸ ਚੌਕੀ ਲਾਧੂਕਾ ਮੰਡੀ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇਕ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ. ਐੱਸ. ਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਸ ਸ਼ਿਕਾਇਤ ਵਿਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ।  ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿਚ ਪੁਲਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ।

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ, ਘਟਨਾ ਦੇਖ ਸੇਵਾਦਾਰਾਂ ਦੇ ਉੱਡੇ ਹੋਸ਼

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏ. ਐੱਸ. ਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਏ.ਐੱਸ.ਆਈ ਖ਼ਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਮੁੜ ਆਈ ਦਿਲ ਝੰਜੋੜਨ ਵਾਲੀ ਖ਼ਬਰ, 20 ਸਾਲਾ ਕੁੜੀ ਨੂੰ ਠੰਡ ਕਾਰਣ ਪਿਆ ਦੌਰਾ, ਹੋਈ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News