ਪੰਜਾਬ ਪੁਲਸ ਦਾ ਏ. ਐੱਸ. ਆਈ. ਆਪਣੇ ਹੀ ਦਫ਼ਤਰ ਵਿਚ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Wednesday, Oct 25, 2023 - 06:37 PM (IST)

ਪੰਜਾਬ ਪੁਲਸ ਦਾ ਏ. ਐੱਸ. ਆਈ. ਆਪਣੇ ਹੀ ਦਫ਼ਤਰ ਵਿਚ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ/ਅੰਮ੍ਰਿਤਸਰ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਹੋਰ ਸਫ਼ਲਤਾ ਹਾਸਲ ਕਰਦਿਆਂ ਡੀ. ਐੱਸ. ਪੀ. ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਰਾਜ ਕੁਮਾਰ ਨੂੰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐੱਸ.ਆਈ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਏ.ਐੱਸ.ਆਈ. ਰਾਜ ਕੁਮਾਰ ਨੇ ਉਸਨੂੰ ਆਪਣੇ ਦਫਤਰ ਵਿਚ ਬੁਲਾ ਕੇ ਕਿਹਾ ਕਿ ਉਸਦੇ ਖਿਲਾਫ਼ ਚੋਰੀ ਕੀਤੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਖਰੀਦਣ ਸਬੰਧੀ ਸ਼ਿਕਾਇਤ ਮਿਲੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐੱਸ.ਆਈ. ਨੇ ਇਸ ਸਬੰਧੀ ਪੁਲਸ ਮੁਕੱਦਮੇ ਤੋਂ ਬਚਣ ਲਈ 50,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35,000 ਰੁਪਏ ਵਿਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਇਸ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਸਹਿਮਤ ਹੋ ਗਿਆ ਪਰ ਵਿਜੀਲੈਂਸ ਬਿਊਰੋ ਕੋਲ ਵੀ ਸ਼ਿਕਾਇਤ ਕਰ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਏ.ਐੱਸ.ਆਈ ਰਾਜ ਕੁਮਾਰ ਨੂੰ ਉਸਦੇ ਦਫ਼ਤਰ ਵਿਚ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਲਈ ਵੋਟਾਂ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਰੱਖੀਆਂ ਗਈਆਂ ਇਹ ਸ਼ਰਤਾਂ

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 25 ਅਕਤੂਬਰ 2023 ਨੂੰ ਐੱਫ.ਆਈ.ਆਰ. 36 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪਟਵਾਰੀਆਂ ਵਲੋਂ ਸਰਕਲ ਛੱਡਣ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News