CM ਮਾਨ ਦੀ ਸਕਿਓਰਿਟੀ 'ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ (ਵੀਡੀਓ)

Tuesday, Jun 03, 2025 - 12:39 PM (IST)

CM ਮਾਨ ਦੀ ਸਕਿਓਰਿਟੀ 'ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ (ਵੀਡੀਓ)

ਪਟਿਆਲਾ : ਇੱਥੇ ਕਮਾਂਡੋ ਟ੍ਰੇਨਿੰਗ ਕੰਪਲੈਕਸ ਬਹਾਦਰਗੜ੍ਹ 'ਚ ਸਰਕਾਰੀ ਗੋਲੀ ਲੱਗਣ ਕਾਰਨ ਇਕ ਏ. ਐੱਸ. ਆਈ. ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (41) ਵਜੋਂ ਹੋਈ ਹੈ, ਜੋ ਕਿ 2 ਧੀਆਂ ਦਾ ਪਿਤਾ ਸੀ। ਮ੍ਰਿਤਕ ਮਨਪ੍ਰੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਕਿਓਰਿਟੀ ਵਿਚਲੇ ਐੱਸ. ਓ. ਜੀ. (ਸਪੈਸ਼ਲ ਆਪਰੇਸ਼ਨ ਗਰੁੱਪ) 'ਚ ਡੈਪੂਟੇਸ਼ਨ 'ਤੇ ਤਾਇਨਾਤ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! 'ਆਪਰੇਸ਼ਨ ਸਿੰਦੂਰ' ਦੌਰਾਨ ਕਰਦਾ ਸੀ...(ਵੀਡੀਓ)

ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਨੇ ਆਪਣੇ ਕੰਪਲੈਕਸ 'ਚ ਘਰ ਜਾਣ ਲਈ ਛੁੱਟੀ ਬਾਰੇ ਕਿਹਾ ਸੀ। ਜਦੋਂ ਉਹ ਆਪਣੇ ਕੁਆਰਟਰ ਵਿਖੇ ਪੁੱਜਿਆ ਤਾਂ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ 'ਚ ਖ਼ਤਰੇ ਦੀ ਘੰਟੀ! ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ

ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮਨਪ੍ਰੀਤ ਵਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਜਾਂ ਫਿਰ ਇਹ ਗੋਲੀ ਕਿਵੇਂ ਚੱਲੀ ਹੈ। ਇਸ ਦਾ ਖ਼ੁਲਾਸਾ ਪੁਲਸ ਜਾਂਚ ਤੋਂ ਬਾਅਦ ਹੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News