ਥਾਣਾ ਦਿੜ੍ਹਬਾ ’ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Friday, Oct 27, 2023 - 06:31 PM (IST)

ਥਾਣਾ ਦਿੜ੍ਹਬਾ ’ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਸੰਗਰੂਰ/ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏ.ਐੱਸ.ਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿਚ ਦਰਜ ਇਕ ਕੇਸ ਵਿਚ ਅਗਾਊਂ ਜ਼ਮਾਨਤ ਕਰਾਉਣ ਵਿਚ ਮੱਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਟਰਾਂਸਪੋਰਟ ਵਿਭਾਗ, ਮਿਲੀ ਮਨਜ਼ੂਰੀ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਬਿੱਕਰ ਸਿੰਘ ਖ਼ਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News