ਥਾਣਾ ਜਲਾਲਾਬਾਦ ਸਿਟੀ ’ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਇੰਝ ਫਸਿਆ ਜਾਲ ਵਿਚ

Tuesday, Feb 13, 2024 - 06:36 PM (IST)

ਥਾਣਾ ਜਲਾਲਾਬਾਦ ਸਿਟੀ ’ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਇੰਝ ਫਸਿਆ ਜਾਲ ਵਿਚ

ਫ਼ਿਰੋਜ਼ਪੁਰ (ਕੁਮਾਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਥਾਣਾ ਜਲਾਲਾਬਾਦ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ) ਸਰੂਪ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਏ. ਐੱਸ. ਆਈ. ਨੂੰ ਸੁਰਜੀਤ ਸਿੰਘ ਵਾਸੀ ਜੰਮੂ ਬਸਤੀ, ਜਲਾਲਾਬਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਨੇ ਉਸਦੇ ਖ਼ਿਲਾਫ ਦਰਜ ਪੁਲਸ ਕੇਸ ਵਿਚ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕਰਨ ਬਦਲੇ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ ਅਤੇ ਸੌਦਾ 17,000 ਰੁਪਏ ਵਿਚ ਤੈਅ ਹੋਇਆ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਹਾਦਸਾ, ਸਕੂਲ ਵੈਨ ਦੀ ਭਿਆਨਕ ਟੱਕਰ, 5 ਸਾਲਾ ਬੱਚੇ ਦੀ ਮੌਤ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਉਸ ਤੋਂ ਪਹਿਲਾਂ ਵੀ ਤਿੰਨ ਕਿਸ਼ਤਾਂ ’ਚ 10,000, 2,000 ਅਤੇ 1,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ 4,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਕਾਲ ਰਿਕਾਰਡ ਵੀ ਵਿਜੀਲੈਂਸ ਨੂੰ ਸੌਂਪੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਚਾਵਾਂ ਨਾਲ ਪਾਲ਼ੀ ਧੀ ਦੀ ਸ਼ੱਕੀ ਹਾਲਤ ’ਚ ਮੌਤ, ਅਜਿਹੀ ਹਾਲਤ ’ਚ ਲਾਸ਼ ਦੇਖ ਉੱਡੇ ਸਭ ਦੇ ਹੋਸ਼

ਵਿਜੀਲੈਂਸ ਟੀਮ ਨੇ ਮੌਕੇ ’ਤੇ ਹੀ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਚੋਣ ਡਿਊਟੀ ’ਤੇ ਲੱਗੇ ਅਧਿਆਪਕਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਝਟਕਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News