ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ ''ਚ ਜਲੰਧਰ ਦੇ ASI ''ਤੇ ਵੱਡੀ ਕਾਰਵਾਈ
Tuesday, Mar 24, 2026 - 01:42 PM (IST)
ਜਲੰਧਰ/ਮੋਹਾਲੀ (ਵੈੱਬ ਡੈਸਕ)- ਜਲੰਧਰ ਦੇ ਭਾਰਗੋ ਕੈਂਪ ਵਿਚ ਇਕ ਘਰੇਲੂ ਵਿਵਾਦ ਵਿਚ ਏ. ਐੱਸ. ਆਈ. ਵੱਲੋਂ ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਵੱਲੋਂ ਏ. ਐੱਸ. ਆਈ. 'ਤੇ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਏ. ਐੱਸ. ਆਈ. ਪ੍ਰਵੀਨ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ
ਦਰਅਸਲ ਅੱਜ ਮਹਿਲਾ ਕਮਿਸ਼ਨ ਦੇ ਅੱਗੇ ਪੀੜਤ ਮਹਿਲਾ ਪੇਸ਼ ਅਤੇ ਅਤੇ ਆਪਣਾ ਪੱਖ ਰੱਖਿਆ। ਦੋਵੇਂ ਧਿਰਾਂ ਦਾ ਪੱਖ ਸੁਣਨ ਮਗਰੋਂ ਕਮਿਸ਼ਨ ਨੇ ਕਿਹਾ ਕਿ ਪੀੜਤ ਮਹਿਲਾ ਦਾ ਆਪਣੀ ਨੂੰਹ ਦੇ ਨਾਲ ਵਿਵਾਦ ਚੱਲ ਰਿਹਾ ਸੀ। ਮਹਿਲਾ ਕਮਿਸ਼ਨ ਨੇ ਕਿਹਾ ਕਿ ਏ. ਐੱਸ. ਆਈ. ਨੂੰ ਨਾਲ ਮਹਿਲਾ ਪੁਲਸ ਨੂੰ ਵੀ ਲੈ ਕੇ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇੰਨਾ ਵੱਡਾ ਮਾਮਲਾ ਨਹੀਂ ਸੀ ਕਿ ਮਹਿਲਾ ਨੂੰ ਵਾਲਾਂ ਤੋਂ ਘੜੀਸਿਆ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਵਾਰੰਟ 'ਤੇ ਮਹਿਲਾ ਦੇ ਘਰ ਪੁਲਸ ਵੜੀ ਸੀ।
ਇਹ ਵੀ ਪੜ੍ਹੋ: ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ ਬੋਰਡ ਨੇ ਕੀਤਾ ਵੱਡਾ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
