IELTS 'ਚ ਘੱਟ ਬੈਂਡ ਆਉਣ 'ਤੇ ASI ਦੇ ਬੇਟੇ ਨੇ ਚੁੱਕਿਆ ਖੌਫ਼ਨਾਕ ਕਦਮ

09/28/2022 8:57:01 PM

ਜਲੰਧਰ (ਰਮਨ) : ਥਾਣਾ ਰਾਮਾਮੰਡੀ ਅਧੀਨ ਪੈਂਦੇ ਗ੍ਰੀਨ ਵੈਲੀ 'ਚ ਜੀ.ਆਰ.ਪੀ. 'ਚ ਤਾਇਨਾਤ ਏ.ਐੱਸ.ਆਈ. ਦੇ 21 ਸਾਲਾ ਲੜਕੇ ਨੇ ਆਈਲੈੱਟਸ ਦੇ ਪੇਪਰ 'ਚ ਘੱਟ ਬੈਂਡ ਆਉਣ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਨੌਜਵਾਨ ਦੀ ਪਛਾਣ ਹਰਸ਼ ਕੁਮਾਰ ਪੁੱਤਰ ਰਛਪਾਲ ਰਾਮ ਵਾਸੀ ਗ੍ਰੀਨ ਵੈਲੀ ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਵੱਡੀ ਲਾਪ੍ਰਵਾਹੀ: ਛੋਟੇ ਬੱਚਿਆਂ ਨੂੰ ਬਾਰਿਸ਼ ਦੇ ਪਾਣੀ 'ਚ ਇਕੱਲਾ ਛੱਡ ਗਿਆ ਸਕੂਲ ਵੈਨ ਚਾਲਕ

ਥਾਣਾ ਰਾਮਾਮੰਡੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਨੌਜਵਾਨ ਦੇ ਪਿਤਾ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੇ ਲੜਕੇ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪਿਤਾ ਨੇ ਬਿਆਨ ਦਿੱਤਾ ਹੈ ਕਿ ਉਸ ਦਾ ਲੜਕਾ ਆਈਲੈੱਟਸ ਕਰ ਰਿਹਾ ਸੀ, ਜਿਸ ਵਿਚ ਉਸ ਦੇ 5 ਬੈਂਡ ਆਏ ਸਨ ਪਰ ਉਸ ਨੇ ਪਰਿਵਾਰ ਨੂੰ ਝੂਠ ਬੋਲਿਆ ਕਿ ਉਸ ਦੇ 7 ਬੈਂਡ ਆਏ ਹਨ। ਝੂਠ ਫੜੇ ਜਾਣ 'ਤੇ ਪ੍ਰੇਸ਼ਾਨ ਹੋ ਕੇ ਉਸ ਨੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਹੈ। ਦੇਰ ਸ਼ਾਮ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਆਨਲਾਈਨ ਗੇਮ 'ਚ ਕੰਪਨੀ ਦੇ ਪੈਸੇ ਹਾਰ ਗਿਆ ਡਲਿਵਰੀ ਬੁਆਏ, ਕੰਟਰੋਲ ਰੂਮ ’ਚ ਫੋਨ ਕਰ ਕਿਹਾ- 'ਲੁੱਟ ਹੋ ਗਈ'

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News