ਮੁਕੇਰੀਆਂ ''ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਿਤਾ ਦੇ ਭੋਗ ਤੋਂ ਬਾਅਦ ASI ਪੁੱਤਰ ਦੀ ਹੋ ਗਈ ਮੌਤ
Wednesday, Jun 12, 2024 - 06:59 PM (IST)
ਮੁਕੇਰੀਆਂ (ਨਾਗਲਾ)-ਮੁਕੇਰੀਆਂ ਦੇ ਮੁਹੱਲਾ ਰਿਖੀਪੁਰ ’ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ ਦੌਰਾਨ ਪਿਤਾ ਦੇ ਭੋਗ ਉਪਰੰਤ ਬੇਟੇ ਦੀ ਮੌਤ ਹੋ ਗਈ। ਪ੍ਰਾਪਤ ਵੇਰਵਿਆਂ ਅਨੁਸਾਰ ਸਾਬਕਾ ਕੌਂਸਲਰ ਨਿਰਮਲ ਦਾਸ ਦੀ ਵਿਛੜੀ ਆਤਮਾ ਦੀ ਸ਼ਾਂਤੀ ਲਈ 10 ਜੂਨ ਨੂੰ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਹੋਏ ਸਮਾਗਮ ਦੌਰਾਨ ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਇੰਦੂ ਬਾਲਾ, ਸਰਵਜੋਤ ਸਿੰਘ ਸਾਬੀ, ਕੌਂਸਲਰ ਰਣਜੋਧ ਸਿੰਘ, ਠਾਕੁਰ ਤਰਸੇਮ ਮਿਨਹਾਸ, ਕੌਂਸਲਰ ਹਰਮਿੰਦਰ ਕੌਰ ਆਦਿ ਵੱਖ-ਵੱਖ ਬੁਲਾਰਿਆਂ ਨੇ ਪਿਤਾ ਦੀ ਬੀਮਾਰੀ ਦੌਰਾਨ ਤਨ-ਮਨ ਨਾਲ ਸੇਵਾ ਕਰਨ ਵਾਲੇ ਪੁੱਤਰ ਅਸ਼ੋਕ ਕੁਮਾਰ ਨੂੰ ਸ਼ਰਵਣ ਪੁੱਤਰ ਕਹਿ ਕੇ ਸੰਬੋਧਨ ਕੀਤਾ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
ਕਿਸੇ ਨੂੰ ਕੀ ਪਤਾ ਕਿ ਸ਼ਰਵਨ ਪੁੱਤਰ ਕਹਾਉਣ ਵਾਲਾ ਪੁੱਤਰ ਵੀ ਕੁਝ ਘੰਟਿਆਂ ਦਾ ਮਹਿਮਾਨ ਹੈ। ਦੇਰ ਸ਼ਾਮ ਤੱਕ ਹੱਥ ਜੋੜ ਕੇ ਮਹਿਮਾਨਾਂ ਦਾ ਸਵਾਗਤ ਕਰਨ ਵਾਲੇ ਨੂੰ ਸਵੇਰ ਦੀਆਂ ਕਿਰਨਾਂ ਵੇਖਣੀਆਂ ਵੀ ਨਸੀਬ ਨਾ ਹੋਈਆਂ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਸ਼ੋਕ ਕੁਮਾਰ ਆਪਣੀ ਪਤਨੀ ਅਤੇ ਬੱਚਿਆਂ ਨਾਲ ਸੌਂ ਰਿਹਾ ਸੀ। ਸਵੇਰੇ ਉੱਠ ਕੇ ਜਦੋਂ ਉਸ ਦੀ ਪਤਨੀ ਨੇ ਚਾਹ ਬਣਾ ਕੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਹ ਇਸ ਫਾਨੀ ਦੁਨੀਆਂ ਤੋਂ ਰੁਖ਼ਸਤ ਹੋ ਚੁੱਕਾ ਸੀ। ਜਿਸ ਕਾਰਨ ਪਰਿਵਾਰ ਸਮੇਤ ਪੂਰੇ ਮੁਹੱਲੇ ਵਿਚ ਸੋਗ ਦੀ ਲਹਿਰ ਫੈਲ ਗਈ।
ਅਸ਼ੋਕ ਕੁਮਾਰ ਮੁਕੇਰੀਆਂ ਪੁਲਸ ਵਿਚ ਸਹਾਇਕ ਸਬ ਇੰਸਪੈਕਟਰ ਵਜੋਂ ਤਾਇਨਾਤ ਸੀ। ਏ. ਐੱਸ. ਆਈ. ਅਸ਼ੋਕ ਕੁਮਾਰ ਦਾ ਬੀਤੇ ਦਿਨ ਪੂਰੇ ਪੁਲਸ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਡੀ. ਐੱਸ. ਪੀ. ਵਿਪਨ ਕੁਮਾਰ, ਥਾਣਾ ਮੁਖੀ ਪ੍ਰਮੋਦ ਕੁਮਾਰ ਸਮੇਤ ਵੱਖ-ਵੱਖ ਪੁਲਸ ਅਧਿਕਾਰੀਆਂ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਪੁਲਸ ਮੁਲਾਜ਼ਮਾਂ ਨੇ ਆਪਣੇ ਮ੍ਰਿਤਕ ਸਾਥੀ ਨੂੰ ਹਥਿਆਰ ਉਲਟੇ ਕਰਦੇ ਹੋਏ ਪੰਜ ਗੋਲ਼ੀਆਂ ਚਲਾ ਕੇ ਸਲਾਮੀ ਦਿੱਤੀ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ- ਫਗਵਾੜਾ ਨੇੜੇ ਵੱਡੀ ਘਟਨਾ, 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' 'ਤੇ ਹੋਇਆ ਪਥਰਾਅ, ਦਹਿਸ਼ਤ 'ਚ ਯਾਤਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।