ਵੇਕਰਾ ਮਿਲਕ ਪਲਾਂਟ ਨੇੜੇ ਕਾਰ ਚਾਲਕ ਨੇ ਨਾਕੇ ਦੌਰਾਨ ASI ਨੂੰ ਕੁਚਲਿਆ, ਕਤਲ ਦਾ ਕੇਸ ਦਰਜ

Monday, Nov 07, 2022 - 01:52 PM (IST)

ਵੇਕਰਾ ਮਿਲਕ ਪਲਾਂਟ ਨੇੜੇ ਕਾਰ ਚਾਲਕ ਨੇ ਨਾਕੇ ਦੌਰਾਨ ASI ਨੂੰ ਕੁਚਲਿਆ, ਕਤਲ ਦਾ ਕੇਸ ਦਰਜ

ਜਲੰਧਰ (ਵਰੁਣ)— ਜਲੰਧਰ ਵਿਖੇ ਵੇਰਕਾ ਮਿਲਕ ਪਲਾਂਟ ਨੇੜੇ ਨਾਕਾ ਲਗਾ ਕੇ ਖੜ੍ਹੇ ਟ੍ਰੈਫਿਕ ਪੁਲਸ ਦੇ ਏ. ਐੱਸ. ਆਈ. ਸੰਜੀਵ ਕੁਮਾਰ ਨੂੰ ਇਕ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਏ. ਐੱਸ. ਆਈ. ਸੰਜੀਵ ਕੁਮਾਰ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਕਾਰ ਚਾਲਕ ਹਰਿਆਣਾ (ਹੁਸ਼ਿਆਰਪੁਰ) ਦਾ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਕੈਨੇਡਾ 'ਚ ਪਹਿਲੀ ਵਾਰ ਨਵੰਬਰ ਨੂੰ ਰਾਸ਼ਟਰੀ ਹਿੰਦੂ ਵਿਰਾਸਤ ਮਹੀਨੇ ਵਜੋਂ ਮਨਾ ਰਹੇ ਭਾਰਤੀ

PunjabKesari

ਪੁਲਸ ਨੇ ਮੁਲਜ਼ਮ ਬਗੌਤ ਦੇ ਰਹਿਣ ਵਾਲੇ ਰਜਨੀਸ਼ ਕੁਮਾਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਪੁਲਸ ਦੀ ਗਿ੍ਰਫ਼ਤ ’ਚੋਂ ਬਾਹਰ ਹੈ। ਮਿ੍ਰਤਕ ਮੁਲਾਜ਼ਮ ਦੇ ਨਾਲ ਡਿਊਟੀ ’ਤੇ ਤਾਇਨਾਤ ਏ. ਐੱਸ. ਆਈ. ਰਣਧੀਰ ਸਿੰਘ ਨੇ ਦੱਸਿਆ ਕਿ 5 ਨਵੰਬਰ ਨੂੰ ਜਦੋਂ ਪੀ. ਐੱਮ. ਮੋਦੀ ਨੇ ਆਉਣਾ ਸੀ ਤਾਂ ਉਹ ਏ. ਐੱਸ. ਆਈ. ਸੰਜੀਵ ਦੇ ਨਾਲ ਵੇਰਕਾ ਮਿਲਟ ਪਲਾਂਟ ਨੇੜੇ ਨਾਕੇ ’ਤੇ ਤਾਇਨਾਤ ਸਨ। ਜਦੋਂ ਉਨ੍ਹਾਂ ਨੇ ਇਕ ਗੱਡੀ ਨੂੰ ਹੱਥ ਦੇ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਰੇਸ ਦਬਾ ਦਿੱਤੀ ਅਤੇ ਏ. ਐੱਸ. ਆਈ. ਨੂੰ ਕੁਚਲ ਕੇ ਫਰਾਰ ਹੋ ਗਿਆ। ਸੰਜੀਵ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ। 

PunjabKesari

ਸੂਚਨਾ ਮਿਲਦੇ ਹੀ ਏ. ਡੀ. ਸੀ. ਪੀ.ਟ੍ਰੈਫਿਕ ਕੰਵਲਜੀਤ ਸਿੰਘ ਚਾਹਲ ਵੀ ਮੌਕੇ ’ਤੇ ਪਹੁੰਚ ਗਏ ਸਨ ਅਤੇ ਉਨ੍ਹਾਂ ਦੀ ਮੌਜੂਦਗੀ ’ਚ ਐਤਵਾਰ ਨੂੰ ਏ. ਐੱਸ. ਆਈ. ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਉਥੇ ਹੀ ਪਰਿਵਾਰ ਦੀ ਮਾਲੀ ਸਹਾਇਤੀ ਵੀ ਕੀਤੀ ਗਈ। 

ਇਹ ਵੀ ਪੜ੍ਹੋ : 'ਬਾਬਾ ਨਾਨਕ' ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News