ਟਾਂਡਾ ਵਿਖੇ ਥਾਣੇ 'ਚ ਲਾਈਵ ਹੋ ਕੇ ASI ਨੇ ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ, ਵੀਡੀਓ 'ਚ ਖੋਲ੍ਹੇ SHO ਦੇ ਵੱਡੇ ਰਾਜ਼
Saturday, Sep 10, 2022 - 04:15 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਵਿਖੇ ਵੱਡੀ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਥਾਣਾ ਹਰਿਆਣਾ ਵਿਚ ਤਾਇਨਾਤ ਥਾਣੇਦਾਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਹੈ। ਸਤੀਸ਼ ਕੁਮਾਰ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਹੈ, ਜਿਸ ਵਿਚ ਉਸ ਨੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਪੁਲਸ ਅਧਿਕਾਰੀ ਦਾ ਨਾਮ ਵੀ ਲਿਆ ਹੈ। ਇਸ ਦੇ ਇਲਾਵਾ ਉਸ ਨੇ ਸੁਸਾਈਡ ਨੋਟ ਵੀ ਲਿਖਿਆ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਗੈਂਗਵਾਰ ਰੋਕਣ ਲਈ ਐਕਸ਼ਨ 'ਚ DGP ਗੌਰਵ ਯਾਦਵ , ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਮਰਨ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿਚ ਸਤੀਸ਼ ਕੁਮਾਰ ਨੇ ਦੱਸਿਆ ਕਿ 8 ਸਤੰਬਰ ਨੂੰ ਮੈਂ ਥਾਣਾ ਹਰਿਆਣਾ ਵਿਖੇ ਬਤੌਰ ਡਿਊਟੀ ਅਫ਼ਸਰ ਵਜੋਂ ਮੌਜੂਦ ਸੀ ਤਾਂ ਰਾਤ 2 ਵਜੇ ਓਂਕਾਰ ਸਿੰਘ ਐੱਸ. ਐੱਚ. ਓ. ਟਾਂਡਾ ਚੈਕਿੰਗ ਕਰਨ ਲਈ ਆਏ ਸਨ। ਉਨ੍ਹਾਂ ਨੇ ਮੈਨੂੰ ਬੁਲਾਇਆ ਅਤੇ ਮੈਂ 10 ਮਿੰਟ ਤੱਕ ਉਨ੍ਹਾਂ ਦੇ ਕੋਲ ਗਿਆ। ਉਨ੍ਹਾਂ ਨੇ ਮੈਨੂੰ ਪੁੱਛਿਆ ਕਿ ਸਵੇਰੇ ਹਾਈਕੋਰਟ ਮੈਟਰ ਕਿੰਨੇ ਲੱਗੇ ਹਨ ਅਤੇ ਮੇਰੇ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਕ ਹੀ ਹਾਈਕੋਰਟ ਮੈਟਰ ਲੱਗਾ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਮੇਰੇ ਕੋਲ ਉਹ ਸਵਾਲ ਪੁੱਛੇ ਗਏ ਜੋ ਮੇਰੀ ਡਿਊਟੀ ਨਾਲ ਸਬੰਧਤ ਨਹੀਂ ਸਨ। ਇਸ ਦੌਰਾਨ ਮੈਨੂੰ ਬਹੁਤ ਜ਼ਲੀਲ ਕੀਤਾ ਗਿਆ ਅਤੇ ਓਂਕਾਰ ਸਿੰਘ ਨੇ ਕਿਹਾ ਕਿ ਮੈਨੂੰ ਕੁਝ ਵੀ ਨਹੀਂ ਪਤਾ ਹੈ। ਇਸ ਦੇ ਇਲਾਵਾ ਮੈਨੂੰ ਮਾਂ-ਭੈਣ ਦੀਆਂ ਗਾਲ੍ਹਾਂ ਵੀ ਕੱਢੀਆਂ ਗਈਆਂ। ਮੈਂ ਉਨ੍ਹਾਂ ਨੂੰ ਆਖਿਆ ਕਿ ਜ਼ਲੀਲ ਕਰਨ ਨਾਲੋਂ ਚੰਗਾ ਹੈ ਕਿ ਮੈਨੂੰ ਗੋਲ਼ੀ ਹੀ ਮਾਰ ਦਿਓ। ਉਹ ਜਾਂਦੇ ਸਮੇਂ ਮੇਰੇ ਖ਼ਿਲਾਫ਼ ਰੋਜ਼ਨਾਮਚੇ ਵਿਚ ਰਿਪੋਰਟ ਵੀ ਲਿਖਵਾ ਗਏ। ਇਸ ਸਬੰਧੀ ਮੈਂ ਆਪਣੇ ਐੱਸ. ਐੱਚ. ਓ. ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਵੀ ਇਹੀ ਕਿਹਾ ਕਿ ਐੱਸ. ਐੱਚ. ਓ. ਟਾਂਡਾ ਓਂਕਾਰ ਸਿੰਘ ਨੇ ਬੇਹੱਦ ਮਾੜਾ ਕੀਤਾ ਹੈ।
ਇਹ ਵੀ ਪੜ੍ਹੋ: ਦਿੱਲੀ ਦਾ ਸਿੱਖਿਆ ਮਾਡਲ ਹੁਣ ਪੰਜਾਬ ’ਚ ਜਲਦ ਹੋਵੇਗਾ ਲਾਗੂ, ਅਗਲੇ ਹਫ਼ਤੇ ਹੋ ਸਕਦੈ ਵੱਡਾ ਐਲਾਨ
ਭਾਵੁਕ ਹੋ ਕੇ ਸਤੀਸ਼ ਕੁਮਾਰ ਨੇ ਵੀਡੀਓ ਵਿਚ ਅੱਗੇ ਦੱਸਿਆ ਕਿ ਓਂਕਾਰ ਸਿੰਘ ਨੇ ਛੋਟੇ ਮੁਲਾਜ਼ਮਾਂ ਨਾਲ ਬੇਹੱਦ ਹੀ ਮਾੜਾ ਸਲੂਕ ਕਰਦਾ ਹੈ, ਮੈਨੂੰ ਬੇਹੱਦ ਜ਼ਲੀਲ ਕਰਕੇ ਮਾਂ-ਭੈਣ ਦੀਆਂ ਗਾਲ੍ਹਾਂ ਤੱਕ ਕੱਢੀਆਂ। ਓਂਕਾਰ ਸਿੰਘ 'ਤੇ ਗੰਭੀਰ ਇਲਜ਼ਾਮ ਲਗਾ ਕੇ ਸਤੀਸ਼ ਕੁਮਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਮੇਰੀ ਮੌਤ ਦਾ ਜ਼ਿੰਮੇਵਾਰ ਇੰਸਪੈਕਟਰ ਓਂਕਾਰ ਸਿੰਘ ਟਾਂਡਾ ਹੀ ਹੈ।ਉਥੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ‘ਬਾਬਾ ਸੋਢਲ’ ਮੇਲੇ ਦੀਆਂ ਰੌਣਕਾਂ, ਵੱਡੀ ਗਿਣਤੀ ’ਚ ਨਤਮਸਤਕ ਹੋਣ ਪੁੱਜ ਰਹੇ ਸ਼ਰਧਾਲੂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ