ਗੁਰਦਾਸਪੁਰ 'ਚ ਵੱਡੀ ਵਾਰਦਾਤ, ASI ਨੇ ਪਤਨੀ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ

Tuesday, Apr 04, 2023 - 12:42 PM (IST)

ਗੁਰਦਾਸਪੁਰ 'ਚ ਵੱਡੀ ਵਾਰਦਾਤ, ASI ਨੇ ਪਤਨੀ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ

ਗੁਰਦਾਸਪੁਰ (ਵਿਨੋਦ, ਗੁਰਪ੍ਰੀਤ)- ਗੁਰਦਾਸਪੁਰ ਦੇ ਪਿੰਡ ਭੁੰਬਲੀ ਤੋਂ ਇਕ ਖੌਫ਼ਨਾਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਪੁਲਸ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਉਮਰ 48 ਸਾਲ ਨੇ ਆਪਣੀ ਪਤਨੀ ਬਲਜੀਤ ਕੌਰ (40) ਅਤੇ ਪੁੱਤਰ ਬਲਪ੍ਰੀਤ ਸਿੰਘ (19) ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਮੁਲਾਜ਼ਮ ਅੰਮ੍ਰਿਤਸਰ ਵਿਖੇ ਕਿਸੇ ਅਧਿਕਾਰੀ ਦੀ ਸੁਰੱਖਿਆ ਵਿਚ ਤਾਇਨਾਤ ਹੈ। ਭੁਪਿੰਦਰ ਸਿੰਘ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮੌਕੇ 'ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ- ਪ੍ਰੇਮ ਸੰਬੰਧਾਂ ਦਾ ਖ਼ੌਫ਼ਨਾਕ ਅੰਤ, ਤਰਨਤਾਰਨ ਦੇ ਨੌਜਵਾਨ ਦੀ ਟਿਊਬਵੈੱਲ ਵਾਲੇ ਕਮਰੇ 'ਚੋਂ ਮਿਲੀ ਲਾਸ਼

ਜਾਣਕਾਰੀ ਅਨੁਸਾਰ ਪੁਲਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਦੇ ਅਧੀਨ ਪੈਂਦੇ ਪਿੰਡ ਭੁੰਬਲੀ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਨਾਮ ਦੇ ਪੁਲਸ ਕਰਮਚਾਰੀ ਵੱਲੋਂ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਹ  ‌ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਕੇ ਮੌਕੇ 'ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ- ਅਮਿਤ ਸ਼ਾਹ ਦੇ ਸ਼ਾਰਦਾਪੀਠ ਕਾਰੀਡੋਰ ਦੇ ਸੁਝਾਅ ਨੂੰ POK ਦੀ ਅਸੈਂਬਲੀ ’ਚ ਮਨਜ਼ੂਰੀ ਮਿਲਣ ’ਤੇ ਪਾਕਿ ਚਿੰਤਤ

ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ ਉੱਚ ਪੁਲਸ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News