ASI ਦੇ ਰਿਵਾਲਵਰ ''ਚੋਂ ਗੋਲੀ ਚੱਲਣ ਕਾਰਨ ਇਕਲੌਤੇ ਪੁੱਤ ਦੀ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

Monday, Aug 07, 2023 - 05:03 PM (IST)

ASI ਦੇ ਰਿਵਾਲਵਰ ''ਚੋਂ ਗੋਲੀ ਚੱਲਣ ਕਾਰਨ ਇਕਲੌਤੇ ਪੁੱਤ ਦੀ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਤਰਨਤਾਰਨ (ਰਮਨ,ਵਿਜੇ)- ਤਰਨਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਪੰਜਾਬ ਪੁਲਸ 'ਚ ਤੈਨਾਤ ਏ.ਐੱਸ.ਆਈ ਵਲੋਂ ਸਰਕਾਰੀ ਰਿਵਾਲਵਰ ਦੀ ਸਫ਼ਾਈ ਕਰਨ ਸਮੇਂ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਉਸਦੇ ਇੱਕਲੌਤੇ ਪੁੱਤਰ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣੇਦਾਰ ਭੁਪਿੰਦਰ ਸਿੰਘ ਪੁੱਤਰ ਚਾਨਣ ਸਿੰਘ ਮੁਹੱਲਾ ਨਾਨਕਸਰ ਤਰਨਤਾਰਨ ਜੋ ਇਸ ਵੇਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਗੁਰਸੇਵਕ ਸਿੰਘ ਔਲਖ ਦੀ ਸੁਰੱਖਿਆ ਵਿੱਚ ਜ਼ਿਲ੍ਹਾ ਤਰਨਤਾਰਨ ਪੁਲਿਸ ਵੱਲੋਂ ਤਾਇਨਾਤ ਹੈ। ਜਦੋਂ ਭੁਪਿੰਦਰ ਸਿੰਘ ਆਪਣੇ ਸਰਕਾਰੀ ਰਿਵਾਲਵਰ ਦੀ ਸਾਫ਼ ਸਫ਼ਾਈ ਕਰ ਰਿਹਾ ਸੀ ਤਾਂ ਅਚਾਨਕ ਰਿਵਾਲਵਰ ਦੀ ਗੋਲੀ ਚੱਲ ਗਈ, ਜਿਸ ਕਾਰਨ ਉਸ ਦੇ ਇਕਲੌਤੇ 22 ਸਾਲਾ ਪੁੱਤਰ ਸਨਮਦੀਪ ਸਿੰਘ ਨੂੰ ਲੱਗ ਗਈ ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਇਸ ਦੌਰਾਨ ਉਸਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸਨਮਦੀਪ ਸਿੰਘ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਘਟਨਾ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਬੀਅਰ ਪੀ ਰਹੇ ਲੋਕਾਂ ਨੇ ਢਾਬੇ ’ਤੇ ਕੀਤਾ ਹੰਗਾਮਾ, ਇਤਰਾਜ਼ ਕਰਨ ’ਤੇ ਬਿਜਲੀ ਸਪਲਾਈ ਕਰ ਦਿੱਤੀ ਬੰਦ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News