ASI ਸਤੀਸ਼ ਕੁਮਾਰ ਖ਼ੁਦਕੁਸ਼ੀ ਮਾਮਲੇ ’ਚ ਪੰਜਾਬ ਪੁਲਸ ਦੀ ਵੱਡੀ ਕਾਰਵਾਈ

Saturday, Sep 10, 2022 - 06:36 PM (IST)

ASI ਸਤੀਸ਼ ਕੁਮਾਰ ਖ਼ੁਦਕੁਸ਼ੀ ਮਾਮਲੇ ’ਚ ਪੰਜਾਬ ਪੁਲਸ ਦੀ ਵੱਡੀ ਕਾਰਵਾਈ

ਹੁਸ਼ਿਆਰਪੁਰ (ਰਾਕੇਸ਼) : ਥਾਣਾ ਹਰਿਆਣਾ ’ਚ ਤਾਇਨਾਤ ਏ. ਐੱਸ. ਆਈ. ਸਤੀਸ਼ ਕੁਮਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਜ਼ਿਕਰਯੋਗ ਹੈ ਕਿ ਏ. ਐੱਸ. ਆਈ. ਸਤੀਸ਼ ਵੱਲੋਂ ਖ਼ੁਦਕੁਸ਼ੀ ਲਈ ਲਿਖੇ ਨੋਟ ਵਿਚ ਥਾਣਾ ਟਾਂਡਾ ਇੰਚਾਰਜ ਓਂਕਾਰ ਸਿੰਘ ਬਰਾੜ ਨੂੰ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਖੁਸ਼ੀਆਂ ਤੋਂ ਪਹਿਲਾਂ ਘਰ ’ਚ ਪਏ ਵੈਣ, ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 3 ਲੋਕਾਂ ਦੀ ਮੌਤ

ਐੱਸ. ਐੱਸ. ਪੀ. ਚਾਹਲ ਨੇ ਕਿਹਾ ਕਿ ਹਰਿਆਣਾ ਥਾਣੇ ’ਚ ਵਾਪਰੀ ਘਟਨਾ ਬਹੁਤ ਦੁੱਖਦਾਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਐੱਸ. ਪੀ. ਇਨਵੈਸਟੀਗੇਸ਼ਨ ਨੂੰ ਸੌਂਪ ਦਿੱਤੀ ਗਈ ਹੈ ਤੇ ਥਾਣਾ ਟਾਂਡਾ ਇੰਚਾਰਜ ਓਂਕਾਰ ਸਿੰਘ ਬਰਾੜ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਤਾਂ ਕਿ ਜਾਂਚ ਪ੍ਰਭਾਵਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰਾ ਪੁਲਸ ਵਿਭਾਗ ਇਸ ਦੁੱਖ ਦੇ ਸਮੇਂ ਸਤੀਸ਼ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ ਤੇ ਉਸ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਮੁਲਾਜ਼ਮ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਨੇ ਪੂਰੇ ਪੁਲਸ ਵਿਭਾਗ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, 2 ਦੀ ਹੋਈ ਮੌਤ


author

Manoj

Content Editor

Related News