ਚੰਡੀਗੜ੍ਹ ਜਾ ਰਹੇ ASI ਨਾਲ ਵਾਪਰੀ ਅਣਹੋਣੀ, ਖੜ੍ਹੀ ਕੰਬਾਇਨ ''ਚ ਵੱਜਾ ਮੋਟਰਸਾਈਕਲ, ਹੋਈ ਦਰਦਨਾਕ ਮੌਤ

10/19/2023 6:51:01 PM

ਫਗਵਾੜਾ (ਮੁਨੀਸ਼)- ਫਗਵਾੜਾ ਵਿਖੇ ਦਰਦਨਾਕ ਹਾਦਸਾ ਵਾਪਰਨ ਕਰਕੇ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਅਧਿਕਾਰੀ ਦੀ ਪਛਾਣ ਏ. ਐੱਸ. ਆਈ.  ਸੁਖਦੇਵ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਹੋਈ ਹੈ, ਜੋਕਿ ਥਾਣਾ ਰਾਵਲਪਿੰਡੀ ਵਿਖੇ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਏ. ਐੱਸ. ਆਈ. ਸੁਖਦੇਵ ਸਿੰਘ ਸਵੇਰੇ 5 ਵਜੇ ਆਪਣੇ ਮੋਟਰਸਾਈਕਲ 'ਤੇ ਥਾਣਾ ਰਾਵਲਪਿੰਡੀ ਤੋਂ ਨਿਕਲਿਆ ਸੀ ਅਤੇ ਹਾਈਕੋਰਟ ਵਿਖੇ ਜਾਣਾ ਸੀ। 

ਇਹ ਵੀ ਪੜ੍ਹੋ:  ਕੇਂਦਰੀ ਮੰਤਰੀ ਗਡਕਰੀ ਵੱਲੋਂ DAK ਐਕਸਪ੍ਰੈੱਸ ਵੇਅ ਦੀ ਸਮੀਖਿਆ, CM ਮਾਨ ਨੇ ਦਵਾਇਆ ਇਹ ਭਰੋਸਾ
ਉਨ੍ਹਾਂ ਦੱਸਿਆ ਜਦੋਂ ਉਕਤ ਏ. ਐੱਸ. ਆਈ. ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਖੁਰਮਪੁਰ ਕੋਲ ਪਹੁੰਚਿਆ ਤਾਂ ਅਚਾਨਕ ਹੀ ਰੋਡ 'ਤੇ ਖੜੀ ਖਰਾਬ ਕੰਬਾਇਨ ਵਿੱਚ ਜਾ ਟਕਰਾਇਆ, ਜਿਸ ਨਾਲ ਉਸ ਦੀ ਮੌਕੇ 'ਤੇ ਜਾਨ ਚਲੀ ਗਈ। ਹਾਦਸੇ ਤੋਂ ਬਾਅਦ ਸਥਾਨਕ ਪੁਲਸ ਕਰਮਚਾਰੀਆਂ ਨੇ ਉਸ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਫਗਵਾੜਾ ਵਿਖੇ ਪਹੁੰਚਾ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੋਸਟਮਾਰਟਮ ਕਰਵਾਉਣ ਲਈ ਮ੍ਰਿਤਕ ਦੇਹ ਨੂੰ ਮੁਰਦਾਘਰ ਵਿਖੇ ਰੱਖਵਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ:  ਪੰਜਾਬ ਦੇ ਇਸ ਜ਼ਿਲ੍ਹੇ 'ਚ ਮੂੰਹ ਢੱਕ ਕੇ ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ, ਜਾਰੀ ਹੋਏ ਸਖ਼ਤ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri