ਲੁਧਿਆਣਾ : ਦੋਸਤ ਦੀ ਪਤਨੀ ''ਤੇ ਗੋਲੀ ਚਲਾਉਣ ਵਾਲਾ ਏ. ਐੱਸ. ਆਈ. ਸੁਖਪਾਲ ਗ੍ਰਿਫਤਾਰ

01/22/2020 5:52:09 PM

ਲੁਧਿਆਣਾ (ਰਿਸ਼ੀ) : ਸਥਾਨਕ ਥਾਣਾ ਜਮਾਲਪੁਰ 'ਚ ਤਾਇਨਾਤ ਏ. ਐੱਸ. ਆਈ. ਸੁਖਪਾਲ ਸਿੰਘ ਨੂੰ ਪੁਲਸ ਵਲੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਸੁਖਪਾਲ ਸਿੰਘ ਨੇ ਆਪਣੇ ਦੋਸਤ ਦੀ ਪਤਨੀ 'ਤੇ 15 ਜਨਵਰੀ ਨੂੰ ਗੋਲੀ ਚਲਾ ਦਿੱਤੀ ਸੀ, ਜਿਸ ਤੋਂ ਬਾਅਦ ਔਰਤ ਬੁਰੀ ਤਰ੍ਹਾਂ ਜ਼ਖਮੀਂ ਹੋ ਗਈ ਸੀ ਅਤੇ ਏ. ਐੱਸ. ਆਈ. ਫਰਾਰ ਹੋ ਗਿਆ ਸੀ, ਜਿਸ ਨੂੰ ਪੁਲਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਪੁਲਸ ਵਲੋਂ ਸੁਖਪਾਲ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਲੁਧਿਆਣਾ ਦੇ ਪੁਲਸ ਕਮਿਸ਼ਨਰ ਵਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਸਕਦੀ ਹੈ।

Babita

This news is Content Editor Babita