ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ
Saturday, Feb 04, 2023 - 11:31 AM (IST)
ਅੰਮ੍ਰਿਤਸਰ (ਜ.ਬ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਬਾਹਰ ਤਾਇਨਾਤ ਪੰਜਾਬ ਪੁਲਸ ਦਾ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਉਸ ਸਮੇਂ ਹਾਈਵਲੋਟੇਜ਼ ਡਰਾਮਾ ਕੀਤਾ, ਜਦੋਂ ਉਹ ਪੂਰੀ ਤਰ੍ਹਾਂ ਨਸ਼ੇ ਵਿਚ ਧੁੱਤ ਸੀ, ਜਿਸ ਦੀ ਹਾਲਤ ਅਜਿਹੀ ਸੀ ਕਿ ਡਿਊਟੀ ਦੇਣਾ ਤਾਂ ਦੂਰ ਦੀ ਗੱਲ, ਉਸ ਕੋਲੋਂ ਖੜ੍ਹਾ ਤੱਕ ਨਹੀਂ ਹੋਇਆ ਜਾ ਰਿਹਾ ਸੀ। ਸ਼ਰਾਬੀ ਏ. ਐੱਸ. ਆਈ. ਨੇ ਮੌਕੇ ’ਤੇ ਲੋਕਾਂ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਫ਼ੀ ਹਾਈ ਵੋਲਟੇਜ ਡਰਾਮਾ ਕੀਤਾ।
ਇਹ ਵੀ ਪੜ੍ਹੋ- ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਪ੍ਰੋਜੈਕਟਰ ਤੇ CCTV ਸਣੇ ਮਿਡ-ਡੇ-ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ
ਪੂਰੇ ਮਾਮਲੇ ਦੀ ਸੂਚਨਾ ਮਿਲਦੇ ਹੀ ਏ. ਸੀ. ਪੀ. ਵਰਿੰਦਰ ਖੋਸਾ ਨੇ ਤੁਰੰਤ ਪੁਲਸ ਮੁਲਾਜ਼ਮਾਂ ਨੂੰ ਮੌਕੇ ’ਤੇ ਭੇਜ ਕੇ ਮਾਮਲੇ ਦੀ ਜਾਂਚ ਕਰਵਾਈ ਅਤੇ ਉਕਤ ਏ. ਐੱਸ. ਆਈ. ਸੁਖਵਿੰਦਰ ਸਿੰਘ ਦਾ ਮੈਡੀਕਲ ਕਰਵਾਉਣ ਦੇ ਆਦੇਸ਼ ਦਿੱਤੇ। ਰਾਤ ਸਮੇਂ ਪੁਲਸ ਚੌਂਕੀ ਕੋਰਟ ਕੰਪਲੈਕਸ ਦੇ ਇੰਚਾਰਜ ਨੇ ਦੱਸਿਆ ਕਿ ਅਧਿਕਾਰੀਆਂ ਨੇ ਸ਼ਰਾਬੀ ਏ. ਐੱਸ .ਆਈ. ਸੁਖਵਿੰਦਰ ਸਿੰਘ ਨੂੰ ਮੁਅੱਤਲ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਉਕਤ ਏ. ਐੱਸ. ਆਈ ਐਂਟਰੀ ਗੇਟ ’ਤੇ ਡਿਊਟੀ ’ਤੇ ਸੀ। ਉਸੇ ਸਮੇਂ ਕੁਝ ਲੋਕ ਆਏ ਅਤੇ ਉਸ ਨੂੰ ਗੇਟ ਖੋਲ੍ਹਣ ਲਈ ਕਿਹਾ ਗਿਆ, ਜਦੋਂ ਉਹ ਗੇਟ ਖੋਲ੍ਹਣ ਲੱਗਾ ਤਾਂ ਗੇਟ ਦੀ ਚਾਬੀ ਉਸ ਤੋਂ ਹੇਠਾਂ ਡਿੱਗ ਗਈ। ਇਸ ਦੌਰਾਨ ਉਹ ਇੰਨਾ ਨਸ਼ੇ 'ਚ ਸੀ ਕਿ ਉਹ ਖੜ੍ਹਾ ਵੀ ਨਹੀਂ ਹੋ ਸਕਦਾ ਸੀ।
ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ
ਪੱਤਰਕਾਰਾਂ ਨੇ ਮੌਕੇ ’ਤੇ ਪਹੁੰਚ ਕੇ ਜਦੋਂ ਉਸ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਅੱਗੇ ਤੋਂ ਜਾਂਚ ਕਰਵਾਉਣ ਲਈ ਕਿਹਾ। ਇਹ ਕਹਿ ਕੇ ਵੀ ਉਹ ਤਿੰਨ-ਚਾਰ ਵਾਰ ਜ਼ਮੀਨ ’ਤੇ ਡਿੱਗ ਪਿਆ। ਇਸ ਦੌਰਾਨ ਕਚਹਿਰੀ ਕੰਪਲੈਕਸ ਦੇ ਕੁਝ ਮੁਲਾਜ਼ਮਾਂ ਨੇ ਉਸ ਨੂੰ ਸਮਝਾਇਆ ਪਰ ਸ਼ਰਾਬੀ ਏ. ਐੱਸ. ਆਈ ਨੇ ਉਨ੍ਹਾਂ ਦੀ ਵੀ ਇਕ ਨਾ ਸੁਣੀ। ਇਸ ਤੋਂ ਬਾਅਦ ਉਹ ਕਹਿਣ ਲੱਗਾ ਕਿ ‘ਗਲਤੀ ਹੋ ਗਈ ਹੈ, ਕੁਝ ਰਿਸ਼ਤੇਦਾਰ ਆਏ ਸਨ, ਉਸ ਨੇ ਦੇਸੀ ਸ਼ਰਾਬ ਪੀਤੀ ਹੋਈ ਹੈ।
ਇਸ ਦੌਰਾਨ ਜਦੋਂ ਪੁਲਸ ਚੌਂਕੀ ਕੋਰਟ ਕੰਪਲੈਕਸ ਦੇ ਇੰਚਾਰਜ ਰਜਿੰਦਰ ਕੁਮਾਰ ਮੌਕੇ ’ਤੇ ਆਏ ਅਤੇ ਉਕਤ ਏ .ਐੱਸ .ਆਈ. ਨੂੰ ਜਾਂਚ ਲਈ ਲੈ ਕੇ ਜਾਣ ਲੱਗੇ ਤਾਂ ਉਸ ਨੇ ਉਲਟਾ ਉਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਉਸ ਦਾ ਮੈਡੀਕਲ ਕਰਵਾਇਆ। ਇੱਥੇ ਸਵਾਲ ਇਹ ਹੈ ਕਿ ਕਿ ਜੇਕਰ ਪੁਲਸ ਦੀ ਵਰਦੀ ’ਚ ਤਾਇਨਾਤ ਪੁਲਸ ਮੁਲਾਜ਼ਮ ਆਪਣੀ ਡਿਊਟੀ ਦੌਰਾਨ ਨਸ਼ੇ ਵਿਚ ਧੁੱਤ ਹੋ ਜਾਣਗੇ ਤਾਂ ਉਹ ਲੋਕਾਂ ਦੀ ਸੁਰੱਖਿਆ ਨੂੰ ਕਿਵੇਂ ਯਕੀਨੀ ਬਣਾਉਣਗੇ?
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।