ਪੰਜਾਬ ਪੁਲਸ ਦੇ ASI ਨੇ ਸਫਾਈ ਕਰਮੀ ਨਾਲ ਕੀਤਾ ਸ਼ਰਮਨਾਕ ਕਾਰਾ! ਵਿਭਾਗ ਨੇ ਕੀਤਾ ਸਸਪੈਂਡ
Thursday, Jun 13, 2024 - 12:29 PM (IST)
ਸਮਾਣਾ (ਦਰਦ)- ਸਦਰ ਪੁਲਸ ਥਾਣਾ ਅਧੀਨ ਪੈਂਦੀ ਪੁਲਸ ਚੌਕੀ ਗਾਜੇਵਾਸ ’ਚ ਸਫਾਈ ਕਰਮੀ ਵਜੋਂ ਕੰਮ ਕਰਦੀ ਇਕ ਔਰਤ ਨੇ ਚੌਕੀ ’ਚ ਤਾਇਨਾਤ ਇਕ ਅਧਿਕਾਰੀ ’ਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਅਤੇ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਧਮਕਾਉਣ ਦਾ ਦੋਸ਼ ਲਗਾਇਆ ਹੈ। ਪੀੜਤਾ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਦਾਖ਼ਲ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਰੂਹ ਕੰਬਾਊ ਹਾਦਸਾ! ਪ੍ਰੈਕਟਿਸ ਕਰਨ ਲਈ ਗਰਾਊਂਡ 'ਚ ਜਾ ਰਹੇ ਬੱਚੇ ਨਾਲ ਵਾਪਰੀ ਅਣਹੋਣੀ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਸਵੀਰ ਕੌਰ ਨੇ ਦੋਸ਼ ਲਗਾਇਆ ਕਿ ਕਿ 7 ਜੂਨ ਦੀ ਸਵੇਰ ਚੌਕੀ ’ਚ ਤਾਇਨਾਤ ਏ. ਐੱਸ. ਆਈ. ਰੈਂਕ ਦਾ ਉਕਤ ਅਧਿਕਾਰੀ ਚੌਕੀ ਪ੍ਰਮੁੱਖ ਵੱਲੋਂ ਉਸ ਨੂੰ ਬੁਲਾਏ ਜਾਣ ਦਾ ਹਵਾਲਾ ਦੇ ਕੇ ਘਰ ਤੋਂ ਲੈ ਆਇਆ। ਚੌਕੀ ਆ ਕੇ ਜ਼ਬਰਦਸਤੀ ਉਸ ਨੂੰ ਆਪਣੇ ਕੁਆਰਟਰ ’ਚ ਲੈ ਜਾਣ ਦੀ ਕੋਸ਼ਿਸ਼ ਕੀਤੀ। ਸਹਿਮਤ ਨਾ ਹੋਣ ’ਤੇ ਉਸ ਦੀ ਕੁੱਟਮਾਰ ਕੀਤੀ ਅਤੇ ਧਮਕਾਉਣ ਲੱਗਾ।
ਇਹ ਖ਼ਬਰ ਵੀ ਪੜ੍ਹੋ - ਐਕਸ਼ਨ ਮੋਡ 'ਚ CM ਮਾਨ! ਸੱਦ ਲਏ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਹੋਵੇਗੀ ਅਹਿਮ ਮੀਟਿੰਗ
ਇਸ ਸਬੰਧੀ ਡੀ. ਐੱਸ. ਪੀ. ਸਮਾਣਾ ਨੇਹਾ ਅਗਰਵਾਲ ਨੇ ਦੱਸਿਆ ਕਿ ਇਲਾਜ ਅਧੀਨ ਸਫਾਈ ਔਰਤ ਕਰਮੀ ਦੇ ਬਿਆਨ ਦਰਜ ਕਰ ਕੇ ਮੁਲਜ਼ਮ ਏ. ਐੱਸ. ਆਈ. ਨੂੰ ਸਸਪੈਂਡ ਕਰ ਕੇ ਪੁਲਸ ਲਾਈਨ ’ਚ ਭੇਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8