5,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

10/04/2023 5:44:48 PM

ਚੰਡੀਗੜ(ਬਿਊਰੋ) : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ (ਨੰ. 310/ਸੰਗਰੂਰ) ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫਲਤਾ ਦਰਜ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਮਲੇਰਕੋਟਲਾ ਦੇ ਪਿੰਡ ਝੁਨੇਰ ਦੇ ਵਸਨੀਕ ਸੰਦੀਪ ਸਿੰਘ ਸੋਨੂੰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕਰਨਾਲ ਤੋਂ ਆਇਆ ਸਾਢੇ 3 ਸਾਲ ਦਾ ਟੌਮੀ ਕਰੇਗਾ ਚੰਡੀਗੜ੍ਹ ਰੇਲਵੇ ਸਟੇਸ਼ਨ ਦੀ ਸੁਰੱਖਿਆ

ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਨਾਲ ਆਪਣੀ ਹੱਡਬੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਏ.ਐਸ.ਆਈ. ਨੇ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ 'ਚ ਉਸਦੇ ਘਰ ਦੀ ਤਲਾਸ਼ੀ ਲਈ ਸੀ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਵੀ ਨਜਾਇਜ਼ ਜਾਂ ਗ਼ੈਰ-ਕਾਨੂੰਨੀ ਪਦਾਰਥ ਬਰਾਮਦ ਨਹੀਂ ਹੋਇਆ। ਇਸ ਦੇ ਬਾਵਜੂਦ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਐਨ.ਡੀ.ਪੀ.ਐਸ. ਕਾਨੂੰਨ ਦਾ ਕੇਸ ਦਰਜ ਹੋਣ ਤੋਂ ਬਚਣ ਲਈ 7,000 ਰੁਪਏ ਰਿਸ਼ਵਤ ਦੇਣ ਲਈ ਜ਼ੋਰ ਪਾਇਆ। ਧਮਕੀਆਂ ਤੋਂ ਡਰਦਿਆਂ ਅਤੇ ਮਸਲੇ ਨੂੰ ਨਿਪਟਾਉਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਝਿਜਕਦੇ-ਝਿਜਕਦੇ, ਮਜਬੂਰੀਵੱਸ 5,000 ਰੁਪਏ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ। 

ਇਹ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਇਹ ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਨੇ ਮੁਢਲੀ ਜਾਂਚ ਕੀਤੀ ਅਤੇ ਉਕਤ ASI ਹਰਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ FIR ਨੰਬਰ 14 ਮਿਤੀ 4 ਅਕਤੂਬਰ 2023 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha