ਭੈਣ ਨੂੰ ਮਿਲਣ ਜਾਂਦੇ ਪੰਜਾਬ ਪੁਲਸ ਦੇ ASI ਨਾਲ ਵਾਪਰ ਗਿਆ ਭਾਣਾ, ਰਸਤੇ ''ਚ ਹੀ ਹੋ ਗਈ ਦਰਦਨਾਕ ਮੌਤ
Wednesday, Feb 26, 2025 - 03:25 AM (IST)

ਗੁਰਾਇਆ (ਮੁਨੀਸ਼)- ਪੰਜਾਬ 'ਚ ਇਕ ਬੇਹੱਦ ਦਰਦਨਾਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਲੁਧਿਆਣਾ ਤੋਂ ਜਲੰਧਰ ਜਾ ਰਹੇ ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ।
ਇਸ ਸਬੰਧੀ 54 ਸਾਲਾ ਮ੍ਰਿਤਕ ਏ.ਐੱਸ.ਆਈ. ਬਲਵੀਰ ਚੰਦ ਪੁੱਤਰ ਮਦਨ ਲਾਲ ਦੇ ਪੁੱਤ ਸਚਿਨ ਨੇ ਦੱਸਿਆ ਕਿ ਉਸ ਦੇ ਪਿਤਾ ਲੁਧਿਆਣਾ ਕਮਿਸ਼ਨਰੇਟ ਵਿਖੇ ਡਿਊਟੀ ’ਤੇ ਤਾਇਨਾਤ ਸਨ, ਜੋ ਡਿਊਟੀ ਖ਼ਤਮ ਕਰਨ ਤੋਂ ਬਾਅਦ ਮੋਟਰਸਾਈਕਲ 'ਤੇ ਉਸ ਦੀ ਭੂਆ ਨੂੰ ਮਿਲਣ ਲਈ ਜਲੰਧਰ ਨੂੰ ਜਾ ਰਹੇ ਸਨ।
ਇਹ ਵੀ ਪੜ੍ਹੋ- ਸਿਵਲ ਸਰਜਨ ਦਫ਼ਤਰ ਦਾ ਵਾਰਡ ਅਟੈਂਡੈਂਟ ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਦੌਰਾਨ ਜਦੋਂ ਉਹ ਗੁਰਾਇਆ ਨੇੜੇ ਨੈਸ਼ਨਲ ਹਾਈਵੇਅ 44 ’ਤੇ ਆਰ.ਸੀ. ਪਲਾਜ਼ਾ ਹੋਟਲ ਤੋਂ ਅੱਗੇ ਪੁੱਲ ਉਤਰੇ ਤਾਂ ਮਗਰੋਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜ਼ਖਮੀ ਹਾਲਤ ’ਚ ਉਨ੍ਹਾਂ ਨੂੰ ਡੀ.ਐੱਮ.ਸੀ. ਹਸਪਤਾਲ ਲੁਧਿਆਣਾ ਲਿਜਾਇਆ ਗਿਆ, ਜਿੱਥੇ ਬਲਬੀਰ ਸਿੰਘ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗੁਰਾਇਆ ਪੁਲਸ ਨੂੰ ਆਪਣੇ ਬਿਆਨ ਦੇ ਦਿੱਤੇ ਹਨ। ਮੌਕੇ ’ਤੇ ਪਹੁੰਚੇ ਥਾਣਾ ਗੁਰਾਇਆ ਤੋ ਏ.ਐੱਸ.ਆਈ. ਸੁਰਿੰਦਰ ਪਾਲ ਨੇ ਮ੍ਰਿਤਕ ਏ.ਐੱਸ.ਆਈ. ਬਲਬੀਰ ਸਿੰਘ ਦੇ ਪੁੱਤਰ ਸਚਿਨ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਗੱਡੀ ਅਤੇ ਡਰਾਈਵਰ ਦੇ ਖਿਲਾਫ ਥਾਣਾ ਗੁਰਾਇਆ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- CBI ਨੇ ਬਿਜਲੀ ਵਿਭਾਗ ਦੇ JE ਨੂੰ ਕੀਤਾ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e