ਪਤਨੀ ਤੇ ਨੌਜਵਾਨ ਪੁੱਤ ਨੂੰ ਕਤਲ ਕਰਨ ਵਾਲੇ ਏ. ਐੱਸ. ਆਈ. ਨੇ ਖੁਦ ਨੂੰ ਮਾਰੀ ਗੋਲ਼ੀ

Tuesday, Apr 04, 2023 - 06:31 PM (IST)

ਪਤਨੀ ਤੇ ਨੌਜਵਾਨ ਪੁੱਤ ਨੂੰ ਕਤਲ ਕਰਨ ਵਾਲੇ ਏ. ਐੱਸ. ਆਈ. ਨੇ ਖੁਦ ਨੂੰ ਮਾਰੀ ਗੋਲ਼ੀ

ਗੁਰਦਾਸਪੁਰ : ਪਤਨੀ ਅਤੇ ਨੌਜਵਾਨ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਖੁਦ ਨੂੰ ਵੀ ਗੋਲ਼ੀ ਮਾਰੀ ਲਈ। ਗੋਲ਼ੀ ਲੱਗਣ ਕਾਰਣ ਭੁਪਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਪੈਂਦੇ ਪਿੰਡ ਭੁੰਬਲੀ ’ਚ ਪਤਨੀ ਅਤੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਏ. ਐੱਸ. ਆਈ. ਭੁਪਿੰਦਰ ਸਿੰਘ ਇਕ ਕੁੜੀ ਨੂੰ ਜ਼ਬਰਨ ਆਪਣੇ ਨਾਲ ਲੈ ਗਿਆ। ਜਿਸ ਤੋਂ ਬਾਅਦ ਉਹ ਫਰਾਰ ਹੋ ਕੇ ਬਟਾਲਾ ’ਚ ਪਹੁੰਚਿਆ ਜਿੱਥੇ ਆਪਣੇ ਕਿਸੇ ਨੇੜਲੇ ਰਿਸ਼ਤੇਦਾਰ ਦੇ ਘਰ ਲੜਕੀ ਨੂੰ ਨਾਲ ਲੈ ਕੇ ਲੁੱਕ ਗਿਆ।

ਇਹ ਵੀ ਪੜ੍ਹੋ : ਥਾਣਾ ਡੇਹਲੋਂ ’ਚ ਤਾਇਨਾਤ ਏ. ਐੱਸ. ਆਈ. ਤੇ ਹੌਲਦਾਰ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਪੁਲਸ ਨੂੰ ਜਿਵੇਂ ਹੀ ਕਾਤਲ ਏ. ਐੱਸ. ਆਈ. ਦੇ ਬਟਾਲਾ ’ਚ ਹੋਣ ਦੀ ਖ਼ਬਰ ਮਿਲੀ ਤਾਂ ਪੁਲਸ ਨੇ ਉਸ ਨੂੰ ਚੁਫੇਰਿਓਂ ਘੇਰਾ ਪਾ ਲਿਆ। ਪੁਲਸ ਦੇ ਉਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਭੁਪਿੰਦਰ ਸਿੰਘ ਨੂੰ ਸਮਝਾ ਕੇ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਜੋ ਕਿਸੇ ਦਾ ਵੀ ਹੋਰ ਜਾਨੀ ਨੁਕਸਾਨ ਨਾ ਹੋ ਸਕੇ ਪਰ ਕਾਤਲ ਏ. ਐੱਸ. ਆਈ. ਨੇ ਆਪਣੇ ਆਪ ਨੂੰ ਹੀ ਗੋਲੀ ਮਾਰ ਲਈ। 

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਹੁਸਨ ਦਾ ਜਲਵਾ ਦਿਖਾ ਕੇ ਬਲੈਕਮੇਲ ਕਰਨ ਵਾਲੀ ਜਸਨੀਤ ਕੌਰ ’ਤੇ ਹੋਇਆ ਵੱਡਾ ਖ਼ੁਲਾਸਾ

ਸੀ. ਸੀ. ਟੀ. ਵੀ. ’ਚ ਕੈਦ ਹੋਇਆ ਕਾਤਲ

ਵਾਰਦਾਤ ਉਪਰੰਤ ਏ. ਐੱਸ. ਆਈ. ਭੁਪਿੰਦਰ ਸਿੰਘ ਦੀ ਇਕ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿਚ ਉਹ ਇਕ ਕੁੜੀ ਨੂੰ ਲੈ ਕੇ ਜਾਂਦਾ ਹੋਇਆ ਨਜ਼ਰ ਆ ਰਿਹਾ ਹੈ। ਉਸ ਦੇ ਹੱਥ ਵਿਚ ਅਸਾਲਟ ਵੀ ਫੜੀ ਹੋਈ ਹੈ। ਸੂਤਰਾਂ ਮੁਤਾਬਕ ਪਤਨੀ ਤੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਭੁਪਿੰਦਰ ਸਿੰਘ ਗੁਆਂਢੀਆਂ ਦੇ ਘਰ ਗਿਆ, ਜਿੱਥੇ ਉਸ ਨੇ ਜ਼ਬਰਨ ਕੁੜੀ ਨੂੰ ਨਾਲ ਜਾਣ ਲਈ ਕਿਹਾ। 

ਇਹ ਵੀ ਪੜ੍ਹੋ : ਪੁੱਤ ਨੂੰ ਵਿਦੇਸ਼ ਭੇਜਣ ਲਈ ਆਈਲੈਟਸ ਵਾਲੀ ਕੁੜੀ ਨਾਲ ਕਰਵਾਇਆ ਵਿਆਹ, ਕੈਨੇਡਾ ਜਾ ਕੇ ਨੂੰਹ ਨੇ ਚਾੜ੍ਹ ’ਤਾ ਚੰਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News