ਪੰਜਾਬ ਦੀ ਧੀ ਪਰਨੀਤ ਕੌਰ ਨੇ ਵਧਾਇਆ ਮਾਣ, ਤੀਰ ਅੰਦਾਜ਼ੀ 'ਚ ਜਿੱਤਿਆ ਸੋਨ ਤਮਗਾ

Friday, Oct 06, 2023 - 03:09 PM (IST)

ਪੰਜਾਬ ਦੀ ਧੀ ਪਰਨੀਤ ਕੌਰ ਨੇ ਵਧਾਇਆ ਮਾਣ, ਤੀਰ ਅੰਦਾਜ਼ੀ 'ਚ ਜਿੱਤਿਆ ਸੋਨ ਤਮਗਾ

ਮਾਨਸਾ : ਚੀਨ 'ਚ ਚੱਲ ਰਹੀਆਂ ਏਸ਼ੀਆਈ ਖੇਡਾਂ 'ਚ ਮਾਨਸਾ ਜ਼ਿਲ੍ਹੇ ਦੀ ਧੀ ਪਰਨੀਤ ਕੌਰ ਨੇ ਤੀਰ ਅੰਦਾਜ਼ੀ 'ਚ ਸੋਨ ਤਮਗਾ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਇਸ ਮਗਰੋਂ ਪਰਨੀਤ ਕੌਰ ਦੇ ਪਿੰਡ ਮੰਡਾਲੀ ਵਿਖੇ ਖ਼ੁਸ਼ੀ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਵੱਲੋਂ ਪਰਨੀਤ ਕੌਰ ਦੇ ਸੁਆਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਦੇ ਸੂਬੇਦਾਰ ਸੁਖਮੀਤ ਸਿੰਘ ਅਤੇ ਸਤਨਾਮ ਸਿੰਘ ਨੇ ਰੋਇੰਗ 'ਚ ਬ੍ਰਾਊਨ ਮੈਡਲ ਹਾਸਲ ਕੀਤਾ ਹੈ ਅਤੇ ਬੀਤੇ ਦਿਨੀਂ ਵੀ ਮਾਨਸਾ ਜ਼ਿਲ੍ਹੇ ਦੀ ਧੀ ਮੰਜੂ ਰਾਣੀ ਨੇ ਬ੍ਰਾਊਨ ਮੈਡਲ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ : ਕੋਈ ਮਾਂ ਆਪਣੀ ਮਾਸੂਮ ਧੀ ਨਾਲ ਇਹ ਸਭ ਵੀ ਕਰ ਸਕਦੀ ਹੈ, ਸੁਣ ਤੁਹਾਨੂੰ ਵੀ ਨਹੀਂ ਹੋਵੇਗਾ ਯਕੀਨ

ਪਰਨੀਤ ਕੌਰ ਦੇ ਪਿੰਡ ਵਾਸੀਆਂ ਨੇ ਕਿਹਾ ਕਿ ਅੱਜ ਬਹੁਤ ਹੀ ਮਾਣ ਦੀ ਗੱਲ ਹੈ ਕਿ ਸਾਡੇ ਛੋਟੇ ਜਿਹੇ ਪਿੰਡ ਦੀ ਧੀ ਪਰਨੀਤ ਕੌਰ ਨੇ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਹਾਸਲ ਕਰਕੇ ਸਾਡੇ ਪਿੰਡ ਅਤੇ ਮਾਨਸਾ ਜ਼ਿਲ੍ਹੇ ਦਾ ਨਾਂ ਦੁਨੀਆ 'ਚ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ : ਸੁਖ਼ਨਾ ਝੀਲ 'ਤੇ ਘੁੰਮਣ ਦੇ ਸ਼ੌਕੀਨਾਂ ਲਈ ਰਾਹਤ ਭਰੀ ਖ਼ਬਰ, ਜਾਣ ਤੋਂ ਪਹਿਲਾਂ ਜ਼ਰੂਰ ਮਾਰ ਲਓ ਨਜ਼ਰ

ਪਿੰਡ ਦੇ ਸਰਪੰਚ ਦਿਲਬਾਗ ਸਿੰਘ ਨੇ ਵੀ ਕਿਹਾ ਕਿ ਪਰਨੀਤ ਕੌਰ ਦੇ ਸੁਆਗਤ ਦੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਉਸ ਦਾ ਗਰਮਜੋਸ਼ੀ ਨਾਲ ਸੁਆਗਤ ਹੋਵੇਗਾ। ਉੱਥੇ ਹੀ ਸਕੂਲ ਸਟਾਫ਼ ਨੇ ਵੀ ਜਿੱਥੇ ਪਰਨੀਤ ਕੌਰ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੇ ਵੀ ਪਰਨੀਤ ਕੌਰ ਵਾਂਗ ਇਕ ਵਧੀਆ ਖਿਡਾਰੀ ਬਣ ਦਾ ਸੰਕਲਪ ਲਿਆ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News