ਖਾਣੇ ਦੇ ਪੈਸੇ ਮੰਗਣਾ ਪਿਓ-ਪੁੱਤ ਨੂੰ ਪਿਆ ਮਹਿੰਗਾ, ਕੁੱਟਮਾਰ ਕਰ ਕੇ ਕੀਤਾ ਜ਼ਖਮੀ
Saturday, Oct 18, 2025 - 12:07 AM (IST)

ਲੁਧਿਆਣਾ (ਪੰਕਜ) - ਕੁਲਚੇ-ਛੋਲੇ ਦੀ ਰੇਹੜੀ ਲਗਾਉਣ ਵਾਲੇ ਪਿਓ-ਪੁੱਤ ਨੂੰ ਖਾਣੇ ਦੇ ਪੈਸੇ ਮੰਗਣਾ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ 3 ਹਥਿਆਰਬੰਦ ਨੌਜਵਾਨਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟ ਕੇ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ਦੀ ਰੇਹੜੀ ਉਲਟਾਉਂਦੇ ਹੋਏ ਪੁਲਸ ’ਚ ਸ਼ਿਕਾਇਤ ਕਰਨ ’ਤੇ ਹੋਰ ਵੀ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ।
ਘਟਨਾ ਥਾਣਾ ਸ਼ਿਮਲਾਪੁਰੀ ਦੇ ਅਧੀਨ ਪੈਂਦੇ ਹਰਿਕ੍ਰਿਸ਼ਨ ਪਬਲਿਕ ਸਕੂਲ ਕੋਲ ਕੁਚਲੇ ਛੋਲੇ ਦੀ ਰੇਹੜੀ ਲਗਾਉਣ ਵਾਲੇ ਵਰਮਾ ਪਿਓ-ਪੁੱਤ ਨਾਲ ਉਸ ਸਮੇਂ ਵਾਪਰੀ ਜਦੋਂ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਕੋਲ ਕੁਲਚੇ-ਛੋਲੇ ਖਾਣ ਲਈ 3 ਨੌਜਵਾਨ ਪੁੱਜੇ ਅਤੇ ਜਦੋਂ ਪਿਓ-ਪੁੱਤ ਨੇ ਉਨ੍ਹਾਂ ਤੋਂ ਪੈਸੇ ਮੰਗੇ ਤਾਂ ਤਿੰਨਾਂ ਨੇ ਉਨ੍ਹਾਂ ’ਤੇ ਹਮਲਾ ਕਰ ਕੇ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਅਤੇ ਧਮਕੀਆਂ ਦਿੱਤੀਆਂ ਕਿ ਜੇਕਰ ਉਨ੍ਹਾਂ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਤਾਂ ਨਤੀਜੇ ਹੋਰ ਵੀ ਗੰਭੀਰ ਭੁਗਤਣੇ ਪੈਣਗੇ। ਮੁਲਜ਼ਮਾਂ ’ਤੇ ਪਹਿਲਾਂ ਵੀ ਇਲਾਕੇ ’ਚ ਗੁੰਡਾਗਰਦੀ ਕਰਨ ਦਾ ਦੋਸ਼ ਹੈ। ਪੀੜਤਾਂ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕਰ ਦਿੱਤੀ ਹੈ। ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।