ਪੰਜਾਬ ਦੇ ਅਸਲਾ ਧਾਰਕਾਂ ਲਈ ਜਾਰੀ ਹੋਏ ਹੁਕਮ

Friday, Sep 27, 2024 - 03:36 PM (IST)

ਸਾਦਿਕ (ਦੀਪਕ) : ਜ਼ਿਲ੍ਹਾ ਮੈਜਿਸਟਰੇਟ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਵਿਚ ਪੰਚਾਇਤੀ ਚੋਣਾਂ 2024 ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ- ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਦੇ ਹਦਾਇਤ ਕੀਤੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆਂ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦਿਆਂ ਪੰਚਾਇਤੀ ਚੋਣਾਂ ਦੀ ਮਿਤੀ 15 ਅਕਤੂਬਰ 2024 ਨਿਸ਼ਚਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ 'ਤੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨ ਨਾ ਵਾਪਰੇ। ਉਨ੍ਹਾਂ ਕਿਹਾ ਕਿ ਇਹ ਹੁਕਮ 16 ਅਕਤੂਬਰ 2024 ਤੱਕ ਲਾਗੂ ਰਹਿਣਗੇ।


Gurminder Singh

Content Editor

Related News