ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

Sunday, Jun 13, 2021 - 08:02 PM (IST)

ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

ਨੂਰਪੁਰਬੇਦੀ (ਭੰਡਾਰੀ)- ਬਲਾਕ ਨੂਰਪੁਰਬੇਦੀ ਦੇ ਪਿੰਡ ਗਨੂਰਾ ਨਾਲ ਸੰਬੰਧਤ ਇਕ 34 ਸਾਲਾ ਨੌਜਵਾਨ ਸੈਨਿਕ ਦੀ ਅਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 20 ਸਿੱਖ ਰੈਜੀਮੈਂਟ ਦਾ ਜਵਾਨ ਗੁਰਨਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਆਪਣੀ 10 ਜਵਾਨਾਂ ਦੀ ਟੁਕੜੀ ਨਾਲ ਜਦੋਂ ਆਸਾਮ-ਚੀਨ ਬਾਰਡਰ ਵੱਲ ਵਧ ਰਿਹਾ ਸੀ ਤਾਂ ਉੱਚਾਈ ਹੋਣ ਕਾਰਨ ਉਕਤ ਸਥਾਨ ’ਤੇ ਆਕਸੀਜਨ ਦੀ ਭਾਰੀ ਕਮੀ ਪੈਦਾ ਹੋ ਗਈ। ਭਾਵੇਂ ਮੌਕੇ ’ਤੇ ਹੀ ਸੈਨਿਕ ਗੁਰਨਿੰਦਰ ਸਿੰਘ ਨੂੰ ਫੌਜ ਦੇ ਅਧਿਕਾਰੀਆਂ ਵੱਲੋਂ ਡਾਕਟਰੀ ਸਹਾਇਤਾ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਵੇਖਦੇ ਹੀ ਵੇਖਦੇ ਸੈਨਿਕ ਗੁਰਨਿੰਦਰ ਸਿੰਘ ਦੀ ਤਬੀਅਤ ਜ਼ਿਆਦਾ ਵਿਗੜ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਨਣਦੋਈਏ ਦੀ ਇਸ ਕਰਤੂਤ ਨਾਲ ਉੱਡੇ ਪਰਿਵਾਰ ਦੇ ਹੋਸ਼, ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਕੀਤਾ ਇਹ ਕਾਰਾ

PunjabKesari
ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ ਪੁੱਤਰ ਦੀ 12 ਜੂਨ ਸ਼ਨੀਵਾਰ ਦੀ ਦੁਪਹਿਰ ਨੂੰ ਮੌਤ ਹੋਈ ਹੈ ਅਤੇ ਜਿਸ ਸਬੰਧੀ ਉਨ੍ਹਾਂ ਨੂੰ ਫੌਜ ਦੇ ਅਧਿਕਾਰੀਆਂ ਵੱਲੋਂ ਉਸੇ ਦਿਨ ਸ਼ਾਮੀ ਕਰੀਬ ਸਾਢੇ 4 ਵਜੇ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੈਨਿਕ ਦੀ ਮ੍ਰਿਤਕ ਦੇਹ ਨੂੰ ਬਾਰਡਰ ਏਰੀਆ ਤੋਂ ਹੈਲੀਕਾਪਟਰ ਰਾਹੀਂ ਹੇਠਾਂ ਲਿਆਉਣ ਲਈ ਦੁਪਹਿਰ ਕਰੀਬ ਡੇਢ ਵਜੇ ਕੋਸ਼ਿਸ਼ ਆਰੰਭੀ ਗਈ ਸੀ ਪਰ ਮੌਸਮ ਦੀ ਖਰਾਬੀ ਕਾਰਨ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ। 

ਇਹ ਵੀ ਪੜ੍ਹੋ: ਲਾਕਡਾਊਨ ’ਚ ਪੰਜਾਬ ਰੋਡਵੇਜ ਨੇ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਦਿੱਤੀ ਇਹ ਵੱਡੀ ਰਾਹਤ
ਪਿੰਡ ਦੇ ਸਰਪੰਚ ਬਲਵੰਤ ਸਿੰਘ ਨੇ ਦੱਸਿਆ ਕਿ ਅੱਜ ਮੁੜ ਫੌਜ ਦੇ ਅਧਿਕਾਰੀਆਂ ਵੱਲੋਂ ਬਾਅਦ ਦੁਪਹਿਰ ਹੈਲੀਕਾਪਟਰ ਰਾਹੀਂ ਸੈਨਿਕ ਦੀ ਮ੍ਰਿਤਕ ਦੇਹ ਨੂੰ ਲਿਆਉਣ ਦਾ ਯਤਨ ਕੀਤਾ ਜਾਵੇ, ਜਿਸ ’ਤੇ 14 ਜੂਨ ਨੂੰ ਸ਼ਾਮੀਂ ਸੈਨਿਕ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੇ ਜੱਦੀ ਪਿੰਡ ਗਨੂਰਾ ਪਹੁੰਚਣ ਦੀ ਆਸ ਹੈ। ਉਕਤ ਸੈਨਿਕ ਆਪਣੇ ਪਿੱਛੇ 7 ਸਾਲਾ ਬੇਟਾ, ਵਿਧਵਾ ਪਤਨੀ, ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਛੱਡ ਗਿਆ ਹੈ। ਨੌਜਵਾਨ ਸੈਨਿਕ ਦੀ ਅਚਾਨਕ ਮੌਤ ਹੋ ਜਾਣ ’ਤੇ ਪਿੰਡ ਅਤੇ ਸਮੁੱਚੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਵੀ ਪੜ੍ਹੋ: ਗੈਂਗਸਟਰ ਜਸਪ੍ਰੀਤ ਜੱਸੀ ਦਾ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ ਤੇ ਧਾਹਾਂ ਮਾਰ ਰੋਇਆ ਪਰਿਵਾਰ

ਇਹ ਵੀ ਪੜ੍ਹੋ: ਜਲੰਧਰ: ਨਸ਼ੀਲਾ ਪਦਾਰਥ ਦੇ ਕੇ ਕੁੜੀ ਨਾਲ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਬਣਾ ਕੇ ਦਿੱਤੀਆਂ ਇਹ ਧਮਕੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News