ਸਿੱਧੂ ਮੂਸੇਵਾਲਾ ਦਾ ਕਤਲ ਸਰਕਾਰੀ ਮਸ਼ੀਨਰੀ ਦੀ ਨਾਕਾਮੀ : ਸੋਮ ਪ੍ਰਕਾਸ਼
Monday, May 30, 2022 - 11:54 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)--ਟਾਂਡਾ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਤੋਂ ਬਾਹਰ ਹੋ ਚੁੱਕੀ ਹੈ ਅਤੇ ਸੂਬਾ ਸਰਕਾਰ ਲੋਕਾਂ ਦੀ ਸੁਰੱਖਿਆ ਕਰਨ ਵਿਚ ਨਾਕਾਮ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਸਰਕਾਰੀ ਤੰਤਰ ਦੀ ਨਾਕਾਮੀ ਦਾ ਨਤੀਜਾ ਹੈ ਅਤੇ ਸਿੱਧਾ ਅੱਤਵਾਦ ਨੂੰ ਸੱਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਜਿਸ ਤਰ੍ਹਾਂ ਸੁਰੱਖਿਆ ਵਰਗੇ ਸੰਵੇਦਨਸ਼ੀਲ ਮੁੱਦਿਆਂ ’ਤੇ ਰਾਜਨੀਤੀ ਕਰ ਰਹੀ ਹੈ, ਸੁਰੱਖਿਆ ਕਰਮਚਾਰੀਆਂ ਨੂੰ ਹਟਾ ਕੇ ਜਨਤਾ ਨੂੰ ਲੁੱਟਣ ਲਈ ਸਟੰਟ ਵਰਗਾ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਤੋਂ ਸਾਬਤ ਹੁੰਦਾ ਹੈ ਕਿ ‘ਆਪ’ ਸਰਕਾਰ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੀ ਹੈ।
ਇਹ ਵੀ ਪੜ੍ਹੋ : ਛੇਤੀ ਹੀ ਫੜ ਲਏ ਜਾਣਗੇ ਸਾਰੇ ਮੁਲਜ਼ਮ : IG, SSP
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਗੁਪਤ ਪੱਤਰਾਂ ਨੂੰ ਜਿਸ ਤਰ੍ਹਾਂ ਮੀਡੀਆ ਵਿਚ ਲੀਕ ਕੀਤਾ ਜਾ ਰਿਹਾ ਹੈ, ਉਹ ਬੇਹੱਦ ਘਟੀਆ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਕਤਲ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਜਿਸ ਤਰ੍ਹਾਂ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ ਕਰਦੇ ਹੋਏ ਆਪਣੇ ਆਪ ਨੂੰ ਵਾਹੋਵਾਹੀ ਦੇਣ ਲਈ ਲੋਕਾਂ ਨੂੰ ਖਤਰੇ ਵਿਚ ਪਾ ਰਹੀ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਤੰਤਰ ਦੀ ਨਾਕਾਮੀ ਨੂੰ ਦੇਖਦੇ ਹੋਏ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਬ੍ਰਿਟੇਨ ਦੇ ਨਵੇਂ ਵਿਦਿਆਰਥੀ ਵੀਜ਼ਾ ਨਾਲ ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਲਾਭ
ਉਨ੍ਹਾਂ ਨੇ ਇਸ ਕਤਲ ਲਈ ਸਿੱਧੇ ਤੌਰ ’ਤੇ ਪੰਜਾਬ ਦੇ ਪੁਲਸ ਮੁਖੀ ਅਤੇ ਖੁਦ ਗ੍ਰਹਿ ਮੰਤਰੀ ਸੀ.ਐੱਮ. ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਲੋੜ ਪਈ ਤਾਂ ਕੇਂਦਰ ਸਰਕਾਰ ਇਸ ਦੀ ਜਾਂਚ ਨੂੰ ਸੁਚਾਰੂ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਇਸ ਮੌਕੇ ਸਾਬਕਾ ਚੇਅਰਮੈਨ ਯੋਜਨਾ ਬੋਰਡ ਜਵਾਹਰ ਖੁਰਾਣਾ, ਜ਼ਿਲਾ ਪ੍ਰਧਾਨ ਨਿਪੁਨ ਸ਼ਰਮਾ, ਬਗੀਚਾ ਸਿੰਘ, ਸੁਭਾਸ਼ ਚਾਵਲਾ, ਜਤਿੰਦਰ ਅਗਰਵਾਲ, ਵਰੁਣ ਖੁਰਾਣਾ ਹਾਜ਼ਰ ਸਨ।
ਇਹ ਵੀ ਪੜ੍ਹੋ : ਮੰਕੀਪੌਕਸ ਮਹਾਮਾਰੀ ਦਾ ਰੂਪ ਨਹੀਂ ਲਵੇਗੀ : WHO
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ