ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੀਡੀਆ ਸਾਹਮਣੇ ਆਇਆ ਐੱਸ.ਐੱਚ.ਓ, ਰੱਖਿਆ ਆਪਣਾ ਪੱਖ

8/22/2020 6:06:28 PM

ਜਲਾਲਾਬਾਦ (ਟਿੰਕੂ, ਨਿਖੰਜ): ਬੀਤੀ 19 ਅਗਸਤ ਦੀ ਸ਼ਾਮ ਨੂੰ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ਟੋਲ ਪਲਾਜ਼ਾ ਨੇੜੇ ਪੰਜਾਬ ਪੁਲਸ ਦੇ ਨਾਕੇ ਦੌਰਾਨ ਮਾਸਕ ਨੂੰ ਲੈ ਕੇ ਹੋਈ ਤਕਰਾਰ ਦੇ 'ਚ ਜਿੱਥੇ ਥਾਣਾ ਅਮੀਰ ਖਾਸ ਦੇ ਐੱਸ.ਐੱਚ.ਓ. ਦੀ ਪੱਗ ਉੱਤਰੀ ਸੀ, ਉੱਥੇ ਹੀ ਪਿੰਡ ਤਰਪਾਲ ਕੇ ਦੇ ਸਰਪੰਚ ਅਤੇ ਉਸ ਦੇ ਭਾਣਜੇ ਦੇ ਵਲੋਂ ਪੁਲਸ ਵਲੋਂ ਤਸ਼ੱਦਦ ਕਰਨ ਦੀ ਗੱਲ ਆਖੀ ਗਈ ਸੀ।

ਇਹ ਵੀ ਪੜ੍ਹੋ: ਸ਼ਰਮਨਾਕ : ਪਤੀ ਨਾਲ ਸਮਝੌਤਾ ਕਰਾਉਣ ਬਹਾਨੇ ਵਿਆਹੁਤਾ ਨਾਲ 5 ਵਿਅਕਤੀਆਂ ਨੇ ਕੀਤਾ ਜਬਰ-ਜ਼ਿਨਾਹ

ਸੋਸ਼ਲ ਮੀਡੀਆ 'ਤੇ ਐੱਸ.ਐੱਚ.ਓ. ਗੁਰਸੇਵਕ ਸਿੰਘ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ, ਜਿਸ ਦੇ 'ਚ ਦੱਸਿਆ ਜਾ ਰਿਹਾ ਹੈ ਕਿ ਐੱਸ.ਐੱਚ.ਓ. ਜੋ ਸ਼ਰਾਬ ਦੇ ਨਸ਼ੇ 'ਚ ਧੁੱਤ ਹੈ ਅਤੇ ਉਸ ਤੋਂ ਚੱਲਿਆ ਵੀ ਨਹੀਂ ਜਾ ਰਿਹਾ।ਇਸ ਮਾਮਲੇ 'ਚ ਐੱਸ.ਐੱਚ.ਓ. ਗੁਰਸੇਵਕ ਸਿੰਘ ਵਲੋਂ ਅੱਜ ਜਲਾਲਾਬਾਦ ਦੇ ਸਿਵਲ ਹਸਪਤਾਲ ਦੇ 'ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਅੱਜ ਐੱਸ.ਐੱਚ.ਓ. ਗੁਰਸੇਵਕ ਸਿੰਘ ਵਲੋਂ ਪ੍ਰੈਸ ਕਾਨਫਰੰਸ ਕਰਕੇ  ਮੀਡੀਆ ਨੂੰ ਦੱਸਿਆ ਗਿਆ ਕਿ ਉਹ ਅੰਮ੍ਰਿਤਧਾਰੀ ਗੁਰਸਿੱਖ ਇਨਸਾਨ ਹੈ ਅਤੇ ਉਸ ਨੇ ਅੱਜ ਤੱਕ ਸ਼ਰਾਬ ਦਾ ਸੇਵਨ ਨਹੀਂ ਕੀਤਾ 1995 'ਚ ਉਸ ਨੇ ਅੰਮ੍ਰਿਤ ਛੱਕ ਲਿਆ ਸੀ। ਤਾਜ਼ਾ ਮਾਮਲੇ ਦੇ 'ਚ ਉਸ ਦੇ ਵਲੋਂ ਆਪਣੀ ਡਿਊਟੀ ਕੀਤੀ ਜਾ ਰਹੀ ਸੀ, ਜਿਸ ਤੇ ਕਿ ਹੁਣ ਉਸ ਨੂੰ ਪਤਾ ਲੱਗਾ ਹੈ ਕਿ ਉਸ ਦੀਆਂ ਸੋਸ਼ਲ ਮੀਡੀਆ ਤੇ ਸ਼ਰਾਬੀ ਐੱਸ.ਐੱਚ.ਓ. ਦੇ ਨਾਮ ਤੋਂ ਵੀਡੀਓ ਵਾਇਰਲ ਹੋ ਰਹੀਆਂ ਹਨ ਅਤੇ ਜਿਸਦੇ 'ਚ ਉਸ ਦੇ ਕਕਾਰਾਂ ਨਾਲ ਅਤੇ ਸ੍ਰੀ ਸਾਹਿਬ ਦੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ ਜਦਕਿ ਉਹ ਹੋਸ਼ 'ਚ ਨਹੀਂ ਸੀ। 

ਇਹ ਵੀ ਪੜ੍ਹੋ: ਐੱਸ.ਬੀ.ਆਈ. ਬਰਾਂਚ 'ਚ ਸਾਇਰਨ ਵੱਜਣ ਨਾਲ ਮਚੀ ਤੜਥੱਲੀ, ਜਾਣੋ ਪੂਰਾ ਮਾਮਲਾ

ਮੁਲਜ਼ਮਾਂ ਦੇ ਵਲੋਂ ਉਸ ਦੇ ਸਿਰ 'ਚ ਕਿਸੇ ਚੀਜ਼ ਨਾਲ ਹਮਲਾ ਕੀਤਾ ਗਿਆ ਸੀ ਅਤੇ ਉਸ ਨੂੰ ਹੋਸ਼ ਵਿਚ ਨਾ ਹੁੰਦੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀਆਂ ਗਈਆਂ ਹਨ। ਐੱਸ.ਐੱਚ.ਓ. ਗੁਰਸਵੇਕ ਸਿੰਘ ਨੇ ਕਿਹਾ ਕਿ ਉਹ ਮੀਡੀਆ ਸਾਹਮਣੇ ਆਏ ਹਨ ਅਤੇ ਉਨ੍ਹਾਂ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਕਕਾਰਾਂ ਦੀ ਅਤੇ ਸ੍ਰੀ ਸਾਹਿਬ ਦੀ ਜੋ ਬੇਅਦਬੀ ਕੀਤੀ ਗਈ ਹੈ ਉਸ ਦਾ ਇਨਸਾਫ਼ ਦਿੱਤਾ ਜਾਵੇ ਅਤੇ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਬਾਦਲਾਂ ਨੂੰ ਪਾਰਟੀ 'ਚੋਂ ਕੱਢਣਾ ਮੁਸ਼ਕਲ : ਢੀਂਡਸਾ


Shyna

Content Editor Shyna