ਗੁਰਦੁਆਰਾ ਨਾਗੀਆਣਾ ਸਾਹਿਬ ’ਚ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਦੀ ਕੀਤੀ ਕੁੱਟਮਾਰ

Wednesday, Mar 30, 2022 - 10:04 AM (IST)

ਗੁਰਦੁਆਰਾ ਨਾਗੀਆਣਾ ਸਾਹਿਬ ’ਚ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਦੀ ਕੀਤੀ ਕੁੱਟਮਾਰ

ਤਰਸਿੱਕਾ (ਤਰਸੇਮ) : ਨਜ਼ਦੀਕੀ ਗੁਰਦੁਆਰਾ ਨਾਗੀਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੰਵਲਜੀਤ ਸਿੰਘ ਅਤੇ ਉਸ ਦੇ ਸੇਵਾਦਾਰਾਂ ਵੱਲੋਂ ਇਕ ਨੌਜਵਾਨ ਨਾਲ ਕੁੱਟਮਾਰ ਦੀ ਵੀਡੀਓ ਅੱਜ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ। ਉਕਤ ਲੜਕਾ ਨਜ਼ਦੀਕੀ ਇਕ ਪਿੰਡ ਦਾ ਹੈ, ਜੋ ਗੁਰਦੁਆਰਾ ਨਾਗੀਆਣਾ ਸਾਹਿਬ ਤੋਂ ਇਕ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ ਸੀ। ਉਸ ਨੂੰ ਮੱਥਾ ਟੇਕਣ ਆਏ ਕੁਝ ਵਿਅਕਤੀਆਂ ਵੱਲੋਂ ਸ਼ੱਕ ਦੇ ਆਧਾਰ ’ਤੇ ਉਸ ਦਾ ਪਿੱਛਾ ਕਰ ਕੇ ਕਾਬੂ ਕਰ ਲਿਆ, ਜਿਸ ਨੂੰ ਫੜ ਕੇ ਗੁਰਦੁਆਰਾ ਨਾਗੀਆਣਾ ਸਾਹਿਬ ਵਿਖੇ ਲਿਆਂਦਾ ਗਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਹੁਣ ਸਾਲ 'ਚ 7 ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿ ਜਾ ਸਕਣਗੇ ਸਿੱਖ ਸ਼ਰਧਾਲੂ

ਇੱਥੇ ਬਾਬਾ ਕੰਵਲਜੀਤ ਸਿੰਘ ਨੇ ਉਸ ਚੋਰ ਨੂੰ ਪੁਲਸ ਨੂੰ ਫੜਾਉਣ ਦੀ ਬਜਾਏ ਪਹਿਲਾਂ ਤਾਂ ਖ਼ੁਦ ਉਸ ਨੂੰ ਸਬਕ ਸਿਖਾਇਆ ਗਿਆ, ਬਾਅਦ ਵਿਚ ਸੇਵਾਦਾਰਾਂ ਵੱਲੋਂ ਉਸ ਦੀ ਖੂਬ ਸੇਵਾ ਕੀਤੀ ਗਈ। ਵਰਣਨਯੋਗ ਹੈ ਕਿ ਇਸ ਤੋਂ ਪਹਿਲਾ ਵੀ ਗੁਰਦੁਆਰਾ ਸਾਹਿਬ ਵਿਚ ਅਜਿਹੀਆਂ ਹੀ ਚੋਰੀ ਦੀਆਂ ਵਾਰਦਾਤਾਂ ਵਾਪਰ ਚੁੱਕੀਆਂ ਹਨ, ਜਿਸ ਤੋਂ ਤੰਗ ਆ ਕੇ ਬਾਬਾ ਕੰਵਲਜੀਤ ਸਿੰਘ ਵੱਲੋਂ ਫੜੇ ਗਏ ਚੋਰ ਨੂੰ ਸਬਕ ਸਿਖਾਇਆ ਗਿਆ।

ਇਹ ਵੀ ਪੜ੍ਹੋ : ਸਰਕਾਰ ਬਦਲੀ ਪਰ ਬੋਰਡ ਨਹੀਂ, ਮੋਗਾ-ਅੰਮ੍ਰਿਤਸਰ ਰੋਡ ’ਤੇ ਅੱਜ ਵੀ ਲੱਗਾ ਹੈ- 'ਸਾਡਾ ਚੰਨੀ ਸਾਡਾ CM' 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Anuradha

Content Editor

Related News