ਨੌਜਵਾਨ 'ਤੇ ਸ਼ਰੇਆਮ ਤੇਜ਼ਧਾਰ ਹਥਿਆਰ ਨਾਲ ਹਮਲਾ, ਵੱਢ ਦਿੱਤਾ ਹੱਥ

Friday, Aug 30, 2024 - 05:00 PM (IST)

ਨੌਜਵਾਨ 'ਤੇ ਸ਼ਰੇਆਮ ਤੇਜ਼ਧਾਰ ਹਥਿਆਰ ਨਾਲ ਹਮਲਾ, ਵੱਢ ਦਿੱਤਾ ਹੱਥ

ਜਲੰਧਰ (ਵਰੁਣ)–ਮਕਸੂਦਾਂ ਚੌਂਕ ਨੇੜੇ ਨੈੱਟਪਲੱਸ ਕੰਪਨੀ ਵਿਚ ਕੰਮ ਕਰਨ ਵਾਲੇ ਨੌਜਵਾਨ ਨੂੰ ਘੇਰ ਕੇ ਕੁਝ ਲੁਟੇਰਿਆਂ ਨੇ ਉਸ ਦਾ ਹੱਥ ਵੱਢ ਕੇ ਮੋਬਾਇਲ ਅਤੇ ਕੈਸ਼ ਲੁੱਟ ਲਿਆ। ਰਾਹਗੀਰਾਂ ਨੇ ਸੜਕ ’ਤੇ ਬੇਹੋਸ਼ ਮਿਲੇ ਨੌਜਵਾਨ ਵੇਖ ਕੇ ਪੁਲਸ ਕੰਟਰੋਲ ਰੂਮ ਵਿਚ ਸੂਚਨਾ ਦਿੱਤੀ, ਜਿਸ ਤੋਂ ਬਾਅਦ ਈ. ਆਰ. ਐੱਸ. ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਫਿਰ ਥਾਣਾ ਨੰਬਰ 1 ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਜ਼ਖ਼ਮੀ ਨੌਜਵਾਨ ਨੂੰ ਜੌਹਲ ਹਸਪਤਾਲ ਵਿਚ ਦਾਖ਼ਲ ਕਰਵਾਇਆ। ਇਕ ਤਰ੍ਹਾਂ ਨਾਲ ਨੌਜਵਾਨ ਦਾ ਹੱਥ ਬਾਂਹ ਤੋਂ ਵੱਖ ਹੋ ਚੁੱਕਾ ਸੀ, ਜਿਸ ਕਾਰਨ ਡਾਕਟਰਾਂ ਨੂੰ ਉਸ ਦੀ ਮੇਜਰ ਸਰਜਰੀ ਕਰਨੀ ਪਈ। ਪੀੜਤ ਨੌਜਵਾਨ ਦੀ ਪਛਾਣ ਸੰਨੀ ਪੁੱਤਰ ਨਰੇਸ਼ ਕੁਮਾਰ ਨਿਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਜੋਂ ਹੋਈ ਹੈ।

ਸੰਨੀ ਦੇ ਨਾਲ ਕੰਮ ਕਰਨ ਵਾਲੇ ਸਤਬੀਰ ਨੇ ਦੱਸਿਆ ਕਿ ਉਹ (ਸੰਨੀ) ਦੇਰ ਰਾਤ ਚੈਕਿੰਗ ਲਈ ਫੀਲਡ ਵਿਚ ਸੀ। ਜਿਉਂ ਹੀ ਉਹ ਮਕਸੂਦਾਂ ਚੌਂਕ ਵਿਚ ਪਹੁੰਚਿਆ ਤਾਂ 3-4 ਨੌਜਵਾਨਾਂ ਨੇ ਉਸ ਨਾਲ ਖਿੱਚ-ਧੂਹ ਸ਼ੁਰੂ ਕਰ ਦਿੱਤੀ। ਸੰਨੀ ਨੇ ਮੋਬਾਇਲ ਦੇਣ ਤੋਂ ਨਾਂਹ ਕੀਤੀ ਤਾਂ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਮਾਰ ਕੇ ਉਸ ਦਾ ਹੱਥ ਵੱਢ ਦਿੱਤਾ ਅਤੇ ਮੋਬਾਇਲ ਸਮੇਤ ਜੇਬ ਵਿਚੋਂ ਕੈਸ਼ ਕੱਢ ਕੇ ਫ਼ਰਾਰ ਹੋ ਗਏ। ਜਦੋਂ ਰਾਹਗੀਰਾਂ ਨੇ ਉਸ ਨੂੰ ਵੇਖਿਆ ਤਾਂ ਸੰਨੀ ਦਾ ਬਾਈਕ ਉਸ ਦੇ ਉੱਪਰ ਡਿੱਗਿਆ ਹੋਇਆ ਸੀ।

ਇਹ ਵੀ ਪੜ੍ਹੋ- ਜਾਣੋ ਕੌਣ ਹਨ ਅਕਾਲੀ ਦਲ ਦੇ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ

ਦੱਸਿਆ ਜਾ ਰਿਹਾ ਹੈ ਕਿ ਜਦੋਂ ਲੋਕਾਂ ਨੇ ਉਸ ਨੂੰ ਬੇਹੋਸ਼ ਵੇਖਿਆ ਤਾਂ ਉਸ ਕੋਲੋਂ ਮੋਬਾਇਲ ਅਤੇ ਕੈਸ਼ ਨਹੀਂ ਮਿਲਿਆ ਸੀ। ਉਪਰੰਤ ਕਿਸੇ ਤਰ੍ਹਾਂ ਸੰਨੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਉਹ ਵੀ ਮੌਕੇ ’ਤੇ ਪਹੁੰਚ ਗਏ। ਸੰਨੀ ਦੀ ਪਤਨੀ ਦੀ ਮੰਨੀਏ ਤਾਂ ਸੰਨੀ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਹੈ। ਸੰਨੀ ਦਾ ਹੱਥ ਲੁਟੇਰਿਆਂ ਨੇ ਹੀ ਵੱਢਿਆ ਹੈ।

ਇਸ ਸਬੰਧੀ ਜਦੋਂ ਥਾਣਾ ਨੰਬਰ 1 ਦੇ ਇੰਚਾਰਜ ਹਰਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇ ਇਸ ਮਾਮਲੇ ਨੂੰ ਲੁੱਟ ਨਾਲ ਜੋੜਨਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਸੰਨੀ ਅਨਫਿੱਟ ਹੈ, ਜਿਸ ਕਾਰਨ ਉਸ ਦੇ ਬਿਆਨ ਨਹੀਂ ਹੋ ਸਕੇ। ਸ਼ੁੱਕਰਵਾਰ ਤਕ ਡਾਕਟਰ ਸੰਨੀ ਦੇ ਬਿਆਨ ਲੈਣ ਲਈ ਬੁਲਾ ਸਕਦੇ ਹਨ, ਜਿਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਸ ਉੱਤੇ ਕਿਸੇ ਨੇ ਰੰਜਿਸ਼ ਤਹਿਤ ਹਮਲਾ ਕੀਤਾ ਜਾਂ ਫਿਰ ਉਸ ਨਾਲ ਲੁੱਟ ਹੋਈ ਸੀ। ਉਨ੍ਹਾਂ ਕਿਹਾ ਕਿ ਸੰਨੀ ਦੇ ਬਿਆਨਾਂ ’ਤੇ ਐੱਫ਼. ਆਈ. ਆਰ. ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ-ਵੱਡੀ ਖ਼ਬਰ: ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News