ਜਲੰਧਰ ’ਚ ਵੱਡੀ ਵਾਰਦਾਤ, ਵਿਆਹ ਤੋਂ ਪਰਤ ਰਹੇ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Tuesday, Jan 23, 2024 - 11:12 AM (IST)

ਜਲੰਧਰ ’ਚ ਵੱਡੀ ਵਾਰਦਾਤ, ਵਿਆਹ ਤੋਂ ਪਰਤ ਰਹੇ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਜਲੰਧਰ (ਸੋਨੂੰ) : ਜਲੰਧਰ ਦੇ ਜਮਸ਼ੇਰ ਖਾਸ ਨੇੜੇ ਦੇਰ ਰਾਤ ਵਿਆਹ ਤੋਂ ਵਾਪਸ ਆ ਰਹੇ ਤਿੰਨ ਨੌਜਵਾਨਾਂ ’ਤੇ ਲਗਭਗ 15 ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਵਾਰਦਾਤ ’ਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ, ਜਦਕਿ ਇਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਦੇਰ ਰਾਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਨੱਕ ਵੱਢਿਆ ਗਿਆ ਹੈ। ਦੱਸ ਦੇਈਏ ਕਿ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਮਸ਼ਹੂਰ ਬਿਜ਼ਨੈਸਮੈਨ ’ਤੇ ਚੱਲੀਆਂ ਗੋਲ਼ੀਆਂ, ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਤਾਰ

ਘਟਨਾ ਵਿਚ ਜ਼ਖਮੀ ਹੋਏ ਜਮਸ਼ੇਰ ਖਾਸ ਵਾਸੀ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸੋਮਵਾਰ ਰਾਤ ਨੂੰ ਆਪਣੇ ਭਰਾਵਾਂ ਮੰਗਾ ਅਤੇ ਸਾਗਰ ਨਾਲ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਗਿਆ ਸੀ। ਇਸ ਦੌਰਾਨ ਜਦੋਂ ਉਹ ਵਿਆਹ ਤੋਂ ਦੇਰ ਰਾਤ ਵਾਪਸ ਪਰਤਣ ਲੱਗੇ ਤਾਂ ਕੁਝ ਮੁਲਜ਼ਮਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਿਵੇਂ ਹੀ ਉਹ ਕੁਝ ਦੂਰੀ ’ਤੇ ਪਹੁੰਚੇ ਤਾਂ ਦੋਸ਼ੀਆਂ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਗਏ, ਜਿਸ ਤੋਂ ਬਾਅਦ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਰਾਡਾਂ ਨਾਲ ਹਮਲਾ ਕਰ ਦਿੱਤਾ। 

ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਜਲੰਧਰ ’ਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਦਾ ਪੁਲਸ ਨੇ ਕੀਤਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News