ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ ''ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

Monday, Oct 12, 2026 - 12:57 PM (IST)

ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ ''ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਜ਼ਿਲ੍ਹੇ 'ਚ ਸਕੂਲ ਨੇੜਿਓਂ ਇਕ ਅਸਾਲਟ ਰਾਈਫ਼ਲ ਬਰਾਮਦ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਕੰਬੋਅ ਦੀ ਪੁਲਸ ਵੱਲੋਂ ਮਿਲਟਰੀ ਇੰਟੈਲੀਜੈਂਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਲੁਹਾਰਕਾ ਰੋਡ 'ਤੇ ਕੈਂਬਰਿਜ ਸਕੂਲ ਨੇੜਲੇ ਖਾਲੀ ਪਲਾਟਾਂ 'ਚੋਂ ਇਕ ਅਸਾਲਟ ਰਾਈਫ਼ਲ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈ ਤੋਂ ਬਾਅਦ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮਿਲਟਰੀ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਥਾਣਾ ਕੰਬੋਅ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਕੈਂਬਰਿਜ ਸਕੂਲ ਨੇੜਲੇ ਖਾਲੀ ਪਲਾਟਾਂ 'ਚੋਂ ਮਾਰੂ ਹਥਿਆਰ ਜਾਂ ਅਸਲਾ ਮਿਲ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ

PunjabKesari

ਇਸ ਸੂਚਨਾ ਦੇ ਆਧਾਰ ’ਤੇ ਏ. ਐੱਸ. ਆਈ. ਸਰਵਨ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਅਤੇ ਮਿਲਟਰੀ ਇੰਟੈਲੀਜੈਂਸ ਦੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ ’ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਖਾਲੀ ਪਲਾਟਾਂ 'ਚੋਂ ਪੀਲੇ ਰੰਗ ਦੇ ਲਿਫ਼ਾਫ਼ੇ 'ਚ ਲਪੇਟੀ ਹੋਈ ਇਕ ਅਸਾਲਟ ਰਾਈਫ਼ਲ ਬਰਾਮਦ ਹੋਈ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ

ਇਸ ਸਬੰਧੀ ਥਾਣਾ ਕੰਬੋਅ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਹਥਿਆਰ ਉੱਥੇ ਕਿਸ ਨੇ ਰੱਖਿਆ ਸੀ ਅਤੇ ਇਸ ਮਾਮਲੇ ਪਿੱਛੇ ਕੀ ਕਾਰਨ ਹਨ।
ਫਿਲਹਾਲ ਪੁਲਸ ਵੱਲੋਂ ਮਾਮਲੇ ਦੇ ਹੋਰ ਪਹਿਲੂਆਂ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News