ਜਲੰਧਰ 'ਚ ਵੱਡੀ ਵਾਰਦਾਤ, ਦੁਕਾਨ 'ਤੇ ਬੈਠੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Thursday, Mar 09, 2023 - 11:54 AM (IST)

ਜਲੰਧਰ 'ਚ ਵੱਡੀ ਵਾਰਦਾਤ, ਦੁਕਾਨ 'ਤੇ ਬੈਠੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ (ਸੋਨੂੰ)- ਨੂਰਮਹਿਲ ਰੇਲਵੇਂ ਫਾਟਕ ਨੇੜੇ ਮੀਟ ਵਾਲੀ ਦੁਕਾਨ 'ਤੇ ਬੈਠੇ ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੀਟ ਵਾਲੀ ਦੁਕਾਨ 'ਤੇ ਬੈਠੇ ਦੁਕਾਨਦਾਰ ਅਰਜੁਨ ਪੁੱਤਰ ਮੁਰਾਰੀ ਵਾਸੀ ਪੰਜਢੇਰਾ ਖੰਡ ਮੁਹੱਲਾ ਫਿਲੌਰ ਦਾ ਕੁਝ ਆਣਪਛਪਾਤੇ ਵਿਅਕਤੀਆ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਹੱਥ ਦਾ ਅੰਗੂਠਾ ਵੱਢ ਦਿੱਤਾ। ਜਿਸ ਨੂੰ ਆਸ-ਪਾਸ ਦੇ ਦੁਕਾਨਦਾਰਾਂ ਨੇ ਚੁੱਕ ਕੇ ਸਿਵਲ ਹਸਪਤਾਲ ਫਿਲੌਰ ਵਿਖੇ ਦਾਖ਼ਲ ਕਰਵਾਇਆ ਗਿਆ। 

PunjabKesari

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੜ ਵਾਪਰੀ ਮੰਦਭਾਗੀ ਘਟਨਾ, ਹੋਲੇ-ਮਹੱਲੇ 'ਤੇ ਗਏ ਕਪੂਰਥਲਾ ਦੇ ਦੋ ਨੌਜਵਾਨ ਦਰਿਆ 'ਚ ਡੁੱਬੇ

PunjabKesari

ਡਾਕਟਰ ਗੁਰਪ੍ਰੀਤ ਨੇ ਦੱਸਿਆ ਕਿ ਅੰਗੂਠਾ ਹੱਥ ਨਾਲੋਂ ਲੱਥ ਚੁੱਕਾ ਹੈ, ਜਿਸ ਨੂੰ ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਜਲੰਧਰ ਵਿਖੇ ਭੇਜ ਦਿੱਤਾ ਗਿਆ ਹੈ। ਫਿਲੌਰ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਕਰਮਚਾਰੀ ਮੌਕੇ 'ਤੇ ਘਟਨਾ ਵਾਲੀ ਥਾਂ 'ਤੇ ਪੁੱਜੇ ਅਤੇ ਹਮਲਾਵਰਾਂ 'ਚੋਂ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਹੋਰ ਹਮਲਾਵਰ ਮੌਕੇ 'ਤੋਂ ਫਰਾਰ ਹੋ ਗਏ। ਜ਼ਖ਼ਮੀ ਦੇ ਪਿਤਾ ਮੁਰਾਰੀ ਨੇ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਪਤਾ ਨਹੀਂ ਕਿਸ ਮੇਰੇ ਪੁੱਤਰ 'ਤੇ ਹਮਲਾ ਕਰ ਦਿੱਤਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਨੂੰ ਇਨਸਾਫ਼ ਦਿੱਤਾ ਜਾਵੇ। ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਨੂੰ ਸਖ਼ਤੀ ਨਾਲ ਪੁੱਛਗਿੱਛ ਕਰਕੇ ਮਾਮਲੇ ਦੀ ਜਾਂਚ ਕਰ ਰਹੇ ਹਾਂ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਦੀ ਘਟਨਾ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News