ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ ''ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ, ਫਿਰ ਕੀਤਾ ਅਗਵਾ

Monday, Aug 03, 2026 - 12:04 PM (IST)

ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ ''ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ, ਫਿਰ ਕੀਤਾ ਅਗਵਾ

ਜਲੰਧਰ (ਸੋਨੂੰ)- ਜਲੰਧਰ ਦੇ ਭਾਰਗੋ ਕੈਂਪ ਇਲਾਕੇ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਦਰਅਸਲ ਦੇਰ ਰਾਤ ਅਣਪਛਾਤੇ ਨੌਜਵਾਨਾਂ ਨੇ ਘਰ ਵਿਚ ਦਾਖ਼ਲ ਹੋ ਕੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਨੌਜਵਾਨ ਨਾਲ ਕੁੱਟਮਾਰ ਕਰਨ ਤੋਂ ਬਾਅਦ ਹਮਲਾਵਰ ਉਸ ਨੂੰ ਜਬਰਨ ਆਪਣੀ ਕਾਰ ਵਿਚ ਬਿਠਾ ਕੇ ਲੈ ਗਏ। ਘਟਨਾ ਦੀ ਸੂਚਨਾ ਪੁਲਸ ਨੂੰ 112 ਹੈਲਪਲਾਈਨ ਦੇ ਜ਼ਰੀਏ ਦਿੱਤੀ ਗਈ, ਜਿਸ ਤੋਂ ਬਾਅਦ ਟੀਮ ਮੌਕੇ ਉਤੇ ਪਹੁੰਚੀ। 

ਜਾਣਕਾਰੀ ਮੁਤਾਬਕ ਜਲੰਧਰ ਦੇ ਭਾਰਗੋ ਕੈਂਪ ਇਲਾਕੇ ਵਿੱਚ ਪੰਜ ਤੋਂ ਸੱਤ ਨੌਜਵਾਨਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਇਆ। ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਫਿਰ ਘਰ 'ਚ ਦਾਖਲ ਹੋ ਕੇ ਸ਼ੁਭਮ ਨਾਮ ਦੇ ਨੌਜਵਾਨ 'ਤੇ ਹਮਲਾ ਕੀਤਾ। ਮੁਲਜ਼ਮਾਂ ਨੇ ਫਿਰ ਉਸ ਨੂੰ ਕਾਰ 'ਚ ਬਿਠਾ ਕੇ ਫਰਾਰ ਹੋ ਗਏ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ੁਭਮ ਐਤਵਾਰ ਰਾਤ ਨੂੰ ਘਰ ਦੀ ਛੱਤ 'ਤੇ ਸੀ। ਹਮਲਾਵਰਾਂ ਨੇ ਕਥਿਤ ਤੌਰ 'ਤੇ ਦਰਵਾਜ਼ਾ ਖੜਕਾਇਆ ਅਤੇ ਦਰਵਾਜ਼ਾ ਖੁੱਲ੍ਹਦੇ ਹੀ ਜਬਰਨ ਦਾਖ਼ਲ ਹੋ ਗਏ। ਫਿਰ ਉਨ੍ਹਾਂ ਨੇ ਸ਼ੁਭਮ ਨੂੰ ਛੱਤ ਤੋਂ ਘੜੀਸ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪਰਿਵਾਰਕ ਮੈਂਬਰਾਂ ਮੁਤਾਬਕ ਜਦੋਂ ਉਨ੍ਹਾਂ ਨੇ ਦਖ਼ਲ ਦੇਣ ਅਤੇ ਘਟਨਾ ਬਾਰੇ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਕੋਈ ਜਵਾਬ ਨਹੀਂ ਦਿੱਤਾ।

PunjabKesari

ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...

ਹਮਲੇ ਤੋਂ ਬਾਅਦ ਦੋਸ਼ੀ ਨੌਜਵਾਨ ਨੂੰ ਜ਼ਬਰਦਸਤੀ ਆਪਣੀ ਕਾਰ ਵਿੱਚ ਲੈ ਗਏ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਸ਼ੁਭਮ ਦੀ ਸੁਰੱਖਿਅਤ ਵਾਪਸੀ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਪੁਲਸ ਮੌਕੇ 'ਤੇ ਪਹੁੰਚੀ ਅਤੇ ਪੀੜਤ ਪਰਿਵਾਰ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ। ਪੁਲਸ ਅਨੁਸਾਰ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਵਾਹਨ ਨੰਬਰ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਨੌਜਵਾਨ ਨੂੰ ਸੁਰੱਖਿਅਤ ਬਰਾਮਦ ਕਰਨ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News