ਸੈਸ਼ਨ ਦਾ ਸਮਾਂ ਵਧਾਉਣ ਲਈ ਚੀਮਾ ਨੇ ਲਿਖਿਆ ਸਪੀਕਰ ਨੂੰ ਪੱਤਰ

12/04/2018 7:09:20 PM

ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਪੱਤਰ ਲਿਖ ਕੇ 13 ਤਰੀਕ ਨੂੰ ਹੋਣ ਵਾਲੇ ਸਰਦ ਰੁੱਤ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਚੀਮਾ ਨੇ ਕਿਹਾ ਹੈ ਕਿ ਸੈਸ਼ਨ ਦਾ ਸਮਾਂ 3 ਦਿਨ ਤੋਂ ਵਧਾ ਕੇ 15 ਦਿਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੀ ਸਾਰੀ ਕਾਰਵਾਈ ਨੂੰ ਲਾਈਵ ਕਰਨ ਦੀ ਵੀ ਮੰਗ ਕੀਤੀ ਗਈ ਹੈ। ਚੀਮਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਸਪੀਕਰ ਦਾ ਘਿਰਾਓ ਕੀਤਾ ਜਾਵੇਗਾ। 
ਦੱਸਣਯੋਗ ਹੈ ਕਿ ਇਸ ਵਾਰ 13 ਤੋਂ 15 ਦਸੰਬਰ ਤਕ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਆਗੂਆਂ ਵਲੋਂ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਜਾਂਦੀ ਰਹੀ ਹੈ।


Related News