ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਮਾਤਾ ਦਾ ਦੇਹਾਂਤ

Wednesday, Nov 24, 2021 - 04:50 PM (IST)

ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਮਾਤਾ ਦਾ ਦੇਹਾਂਤ

ਰੋਪੜ/ਹੁਸ਼ਿਆਰਪੁਰ (ਝਾਵਰ): ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਮਾਤਾ ਰਾਜ ਰਾਣੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਖਟਾਣਾ ਜ਼ਿਲ੍ਹਾ ਰੋਪੜ ਵਿਖੇ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਸਿਆਸਤ ਦੀ ਪ੍ਰਮੁੱਖ ਸ਼ਖ਼ਸੀਅਤਾਂ, ਪੰਚ ਸਰਪੰਚ ਅਤੇ ਪਰਿਵਾਰਕ ਮੈਂਬਰ ਸ਼ਾਮਲ ਹੋਏ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਮਿਤ ਡਡਵਾਲ ਜਸਵੰਤ ਸਿੰਘ, ਜਸਵੰਤ ਸਿੰਘ ਰੰਧਾਵਾ ਇੰਦਰਜੀਤ ਸਿੰਘ ਖਾਲਸਾ ਜਸਵੰਤ ਸਿੰਘ ਪੋਤਾ ਤਰਸੇਮ ਸਿੰਘ ਮਿਨਹਾਸ ਨੇ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਰਾਜ ਰਾਣੀ ਪਿੰਡ ਦੇ ਸਰਪੰਚ ਸਨ ਅਤੇ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


author

Gurminder Singh

Content Editor

Related News