ਪੰਜਾਬ ''ਚ ਇਕ ਹੋਰ ਦਰਦਨਾਕ ਘਟਨਾ, ਸਾਬਕਾ ਸਰਪੰਚ ਨੂੰ ਨੋਚ-ਨੋਚ ਖਾ ਗਏ ਅਵਾਰਾ ਕੁੱਤੇ
Thursday, Jul 16, 2026 - 12:34 PM (IST)
ਚੌਂਕੀਮਾਨ (ਗਗਨਦੀਪ) : ਅਵਾਰਾ ਕੁੱਤਿਆਂ ਨੇ ਪੰਜਾਬ ਵਿਚ ਇਕ ਜਾਨ ਲੈ ਲਈ ਹੈ। ਤਾਜ਼ਾ ਮਾਮਲਾ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਪੱਬੀਆਂ ਦਾ ਸਾਹਮਣੇ ਆਇਆ ਹੈ, ਜਿੱਥੇ ਅਵਾਰਾ ਕੁੱਤਿਆਂ ਦੇ ਕਥਿਤ ਹਮਲੇ ਕਾਰਨ ਪਿੰਡ ਦੇ ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ ਦੀ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਦੀਸ਼ ਸਿੰਘ ਪੱਬੀਆਂ ਬੀਤੀ ਰਾਤ ਆਪਣੀ ਮੋਟਰ 'ਤੇ ਮੌਜੂਦ ਸਨ।
ਇਹ ਵੀ ਪੜ੍ਹੋ : ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
ਦੱਸਿਆ ਜਾ ਰਿਹਾ ਹੈ ਕਿ ਅੱਧੀ ਰਾਤ ਦੇ ਕਰੀਬ ਜਦੋਂ ਉਹ ਉੱਠੇ ਤਾਂ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਸਵੇਰੇ ਜਦੋਂ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਤਾਂ ਉਹ ਗੰਭੀਰ ਹਾਲਤ ਵਿਚ ਮਿਲੇ ਅਤੇ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਅਤੇ ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
