ਵਿਧਾਨ ਸਭਾ ਚੋਣਾਂ : ਅਕਾਲੀ ਦਲ ਦੇ ਬਿਕਰਮ ਮਜੀਠੀਆ ਨਾਲ ਭਿੜੇਗਾ ਕਾਂਗਰਸ ਦਾ ‘ਜੱਗਾ‘, ਹੋਵੇਗਾ ਫਸਵਾਂ ਮੁਕਾਬਲਾ

Saturday, Jan 15, 2022 - 06:27 PM (IST)

ਵਿਧਾਨ ਸਭਾ ਚੋਣਾਂ : ਅਕਾਲੀ ਦਲ ਦੇ ਬਿਕਰਮ ਮਜੀਠੀਆ ਨਾਲ ਭਿੜੇਗਾ ਕਾਂਗਰਸ ਦਾ ‘ਜੱਗਾ‘, ਹੋਵੇਗਾ ਫਸਵਾਂ ਮੁਕਾਬਲਾ

ਮਜੀਠਾ - ਪੰਜਾਬ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਇਹ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਪੰਜਾਬ ’ਚ ਚੋਣ ਲੜਨ ਵਾਲੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ-ਬਸਪਾ, ਆਮ ਆਦਮੀ ਪਾਰਟੀ, ਸੰਯੁਕਤ ਸਮਾਜ ਮੋਰਚਾ ਵਲੋਂ ਆਪਣੇ ਕਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਕਾਂਗਰਸ ਪਾਰਟੀ ਵਲੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜੇਕਰ ਗੱਲ ਮਜੀਠਾ ਹਲਕੇ ਦੀ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਨੇ ਕਾਂਗਰਸੀ ਆਗੂ ਜਗਵਿੰਦਰਪਾਲ ਸਿੰਘ ਜੱਗਾ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਦੂਜੇ ਪਾਸੇ ਪਿਛਲੇ 40 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਰਹਿਣ ਵਾਲੇ ਲਾਲੀ ਮਜੀਠੀਆ ਆਮ ਆਦਮੀ ਪਾਰਟੀ ਦੇ ਵਲੋਂ ਮਜੀਠਾ ਹਲਕੇ ਤੋਂ ਚੋਣ ਲੜਨਗੇ। ਦੱਸ ਦੇਈਏ ਕਿ ਇਸ ਹਲਕੇ ਤੋਂ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਿਧਾਇਕ ਹਨ। ਮਜੀਠੀਆ ਲਗਾਤਾਰ 3 ਵਾਰ ਇਸ ਹਲਕੇ ਤੋਂ ਵਿਧਾਇਕ ਬਣ ਚੁੱਕੇ ਹਨ। ਇਸ ਵਾਰ ਵੇਖਣਾ ਹੋਵੇਗਾ ਕਿ ਇਸ ਵਾਰ ਮਜੀਠਾ ਹਲਕੇ ’ਤੇ ਕਿਹੜੇ ਆਗੂ ਦੀ ਜਿੱਤ ਹੋਵੇਗੀ। 

ਪੜ੍ਹੋ ਇਹ ਵੀ ਖ਼ਬਰ - ਚੋਣ ਪ੍ਰਚਾਰ ’ਚ ਚਮਕਿਆ ਸ਼ਾਲ ਦਾ ਸਟਾਇਲ, ਕੁੜਤੇ-ਪਜਾਮੇ ਨਾਲ ਮੈਚਿੰਗ ਸ਼ਾਲ ਲੈਣ ’ਚ ਸਿੱਧੂ ਸਭ ਤੋਂ ਅੱਗੇ (ਤਸਵੀਰਾਂ)

ਸਾਲ 2017 ਦਾ ਵੇਰਵਾ

ਮਜੀਠਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੈ, ਜੋ ਉਥੋਂ ਦਾ 13ਵਾਂ ਹਲਕਾ ਹੈ। ਸਾਲ 2017 ’ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਮਜੀਠਾ ਹਲਕੇ ਤੋਂ ਅਕਾਲੀ ਦਲ ਨੇ ਬਿਕਰਮ ਮਜੀਠੀਆ, ਕਾਂਗਰਸ ਪਾਰਟੀ ਨੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਅਤੇ ਆਮ ਆਦਮੀ ਪਾਰਟੀ ਨੇ ਹਿੰਮਤ ਸਿੰਘ ਸ਼ੇਰਗਿੱਲ ਨੂੰ ਚੋਣ ਮੈਦਾਨ ’ਚ ਉਤਾਰਿਆ ਸੀ। ਉਸ ਸਮੇਂ ਮਜੀਠੀਆ ਨੇ 65803 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਸੀ, ਜਦਕਿ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੂੰ 42919 ਵੋਟਾਂ ਅਤੇ ਹਿੰਮਤ ਸਿੰਘ ਸ਼ੇਰਗਿੱਲ ਨੂੰ 10242 ਵੋਟਾਂ ਪਈਆਂ ਸਨ। 2017 ’ਚ ਮਜੀਠੀਆ ਨੇ 18.66 ਫੀਸਦੀ ਵੋਟਾਂ ਵੱਧ ਲੈ ਕੇ ਮਜੀਠਾ ਹਲਕੇ ’ਚ ਜਿੱਤ ਹਾਸਲ ਕੀਤੀ ਸੀ। 2012 ’ਚ ਸ਼੍ਰੋਮਣੀ ਅਕਾਲੀ ਦਲ ਨੂੰ 54.08 ਫੀਸਦੀ, ਕਾਂਗਰਸ ਨੂੰ 35.27 ਫੀਸਦੀ ਅਤੇ ‘ਆਪ’ ਨੂੰ 8.43 ਫੀਸਦੀ ਵੋਟਾਂ ਪਈਆਂ ਸਨ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

ਸਾਲ 2012 ਦਾ ਵੇਰਵਾ
ਸਾਲ 2012 ’ਚ ਹੋਈਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਅਤੇ ਕਾਂਗਰਸ ਪਾਰਟੀ ਨੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੂੰ ਚੋਣ ਮੈਦਾਨ ’ਚ ਉਤਾਰਿਆ ਸੀ। 2021 ’ਚ ਮਜੀਠੀਆ ਨੂੰ 73944 ਵੋਟਾਂ ਹਾਸਲ ਹੋਈਆਂ, ਜਦਕਿ ਲਾਲੀ ਮਜੀਠੀਆ ਨੂੰ 26363 ਵੋਟਾਂ ਹਾਸਲ ਕੀਤੀਆਂ ਸਨ। ਮਜੀਠੀਆ ਨੂੰ 47481 ਵੋਟਾਂ (41 ਫੀਸਦੀ) ਵੱਧ ਹਾਸਲ ਕਰਨ ’ਤੇ ਜਿੱਤ ਪ੍ਰਾਪਤ ਹੋਈ ਸੀ।

ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

 

 

 

 

 


author

rajwinder kaur

Content Editor

Related News