ਵਿਧਾਨ ਸਭਾ ਚੋਣਾਂ 2022: ਕਾਂਗਰਸ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਮਿਲਣਗੀਆਂ ਇਹ ਸਹੂਲਤਾਵਾਂ

Friday, Feb 18, 2022 - 05:03 PM (IST)

ਵਿਧਾਨ ਸਭਾ ਚੋਣਾਂ 2022: ਕਾਂਗਰਸ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਮਿਲਣਗੀਆਂ ਇਹ ਸਹੂਲਤਾਵਾਂ

ਚੰਡੀਗੜ੍ਹ (ਵੈੱਬ ਡੈਸਕ) - ਪੰਜਾਬ ’ਚ 20 ਫਰਵਰੀ,2022 ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ’ਚ ਸਿਆਸੀ ਆਪੋ-ਆਪਣੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ। ਚੋਣਾਂ ਨੂੰ ਲੈ ਕੇ ਬੀਤੇ ਦਿਨੀਂ ਕਈ ਪਾਰਟੀਆਂ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਸੀ। ਚੋਣ ਪ੍ਰਚਾਰ ਦੇ ਆਖਰੀ ਦਿਨ ਯਾਨੀ ਅੱਜ ਕਾਂਗਰਸ ਪਾਰਟੀ ਨੇ ਵੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਚੋਣ ਮਨੋਰਥ ਪੱਤਰ ਵਿੱਚ ਰੁਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ 'ਤੇ ਖ਼ਾਸ ਧਿਆਨ ਦਿੱਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ

ਕਾਂਗਰਸੀ ਪਾਰਟੀ ਦਾ ਮੈਨੀਫੈਸਟੋ ਜਾਰੀ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਹਰੇਕ ਪਰਿਵਾਰ ਨੂੰ 8 ਸਿਲੰਡਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੰਧੂ ਨੇ ਕਿਹਾ ਕਿ ਪੰਜਾਬ ਦਾ ਹਰੇਕ ਕੱਚਾ ਮਕਾਨ ਪੱਕਾ ਕੀਤਾ ਜਾਵੇਗਾ। 3100 ਬਜ਼ੁਰਗਾਂ-ਜਨਾਨੀਆਂ ਨੂੰ ਪੈਨਸ਼ਨ ਦਿੱਤੀ ਜਾਵੇਗੀ। ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਬੱਚਿਆਂ ਅਤੇ ਯੂਨੀਵਰਸਿਟੀ 'ਚ ਪੜ੍ਹਾਈ ਕਰਨ ਵਾਲੇ ਸਾਰੇ ਬੱਚਿਆਂ ਨੂੰ ਫ਼ਰੀ ਸਿੱਖਿਆ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਸਿਹਤ ਸਹੂਲਤਾਵਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਫ਼ਰੀ ਹੈਲਥ ਸਰਵਿਸ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 350 ਰੁਪਏ ਮਨਰੇਗਾ ਵਾਲਿਆਂ ਦੇ ਕਰ ਦਿੱਤੇ ਜਾਣਗੇ। ਮਜ਼ਦੂਰਾਂ ਨੂੰ 100 ਦੀ ਜਗ੍ਹਾ 150 ਦਿਨਾਂ ਦਾ ਰੁਜ਼ਗਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 2 ਤੋਂ 12 ਲੱਖ ਰੁਪਏ ਦਾ ਲੋਨ ਹੋਮ ਰੁਜ਼ਗਾਰ ਵਾਸਤੇ ਦਿੱਤਾ ਜਾਵੇਗਾ। 12ਵੀਂ ਪਾਸ ਵਿਦਿਆਰਥੀਆਂ ਲਈ 20 ਹਜ਼ਾਰ ਹੋਰ ਕੰਪਿਊਟਰ, 10 ਹਜ਼ਾਰ ਤੋਂ 10ਵੇਂ ਵਿਅਕਤੀ ਤੱਕ, 5ਵੀਂ ਕਰਨ ਵਾਲੇ ਨੂੰ 5 ਹਜ਼ਾਰ ਦਿੱਤੇ ਜਾਣਗੇ। ਕਾਂਗਰਸ ਦੀ ਸਰਕਾਰ ਆਉਣ ’ਚੇ ਲਾਈਸੈਂਸ ਅਤੇ ਹੋਰ ਸਰਟੀਫਿਕੇਟ ਆਦਿ ਸਾਰੇ ਘਰ ਬੈਠੇ ਹੀ ਲੋਕਾਂ ਨੂੰ ਮਿਲ ਜਾਣਗੇ। 

ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ


author

rajwinder kaur

Content Editor

Related News