ਰਾਮਪੁਰਾ ਫੂਲ 'ਚ ਹੋਵੇਗਾ ਜ਼ਬਰਸਦਤ ਮੁਕਾਬਲਾ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

Friday, Feb 18, 2022 - 10:54 PM (IST)

ਰਾਮਪੁਰਾ ਫੂਲ 'ਚ ਹੋਵੇਗਾ ਜ਼ਬਰਸਦਤ ਮੁਕਾਬਲਾ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

ਰਾਮਪੁਰਾ ਫੂਲ (ਵੈੱਬ ਡੈਸਕ)-ਹਲਕਾ ਨੰਬਰ 90 ਰਾਮਪੁਰਾ ਫੂਲ ਤੋਂ ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਵਿੱਚ 2 ਵਾਰ ਸ਼੍ਰੋਮਣੀ ਅਕਾਲੀ ਦਲ, ਦੋ ਵਾਰ ਕਾਂਗਰਸ ਅਤੇ 2017 ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਸੀ।ਇਹ ਵਾਰ ਇਹ ਸੀਟ 'ਤੇ ਮੁਕਾਬਲਾ ਸਖ਼ਤ ਹੋਣ ਦਾ ਆਸਾਰ ਹਨ ਕਿਉਂਕਿ ਆਕਾਲੀ ਦਲ ਅਤੇ ਕਾਂਗਰਸ ਦੇ ਨਾਲ-ਨਾਲ ਸੰਯੁਕਤ ਸਮਾਜ ਮੋਰਚਾ, ਲੋਕ ਇਨਸਾਫ਼ ਪਾਰਟੀ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹਨ।

1997
1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਮਪੁਰਾ ਫੂਲ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਕੰਦਰ ਸਿੰਘ ਨੂੰ 36187 ਵੋਟਾਂ ਨਾਲ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ ’ਚ ਟੱਕਰ ਦੇਣ ਲਈ ਹਰਬੰਸ ਸਿੰਘ ਆਏ। ਜਿਨ੍ਹਾਂ ਨੂੰ 26703 ਵੋਟਾਂ ਨਾਲ ਹਾਰ ਮਿਲੀ ਸੀ। ਸਿਕੰਦਰ ਸਿੰਘ ਨੇ 8484 (10.05%) ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰਕੇ ਹਰਬੰਸ ਸਿੰਘ ਨੂੰ ਹਰਾਇਆ ਸੀ।

2002
2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਨੇ ਚੋਣ ਜਿੱਤੀ, ਜਿਨ੍ਹਾਂ ਨੂੰ 40303 ਵੋਟਾਂ ਨਾਲ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਖ਼ਿਲਾਫ਼ ਰਾਮਪੁਰਾ ਫੂਲ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੜ ਤੋਂ ਸਿਕੰਦਰ ਸਿੰਘ ਮਲੂਕਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਸੀ ਜਿਨ੍ਹਾਂ ਨੂੰ ਇਸ ਵਾਰ 37644 ਵੋਟਾਂ ਮਿਲਣ ਕਾਰਨ ਹਾਰ ਨਸੀਬ ਹੋਈ ਸੀ।  ਗੁਰਪ੍ਰੀਤ ਸਿੰਘ ਨੇ 2659 (2.63%) ਵਾਧੂ ਵੋਟਾਂ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ ਸੀ।

2007
2007 ’ਚ ਇਸ ਹਲਕੇ ਤੋਂ ਕਾਂਗਰਸ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਚੋਣ ਮੈਦਾਨ ’ਚ ਆਏ ਅਤੇ ਜਿੱਤ ਹਾਸਲ ਕੀਤੀ। ਗੁਰਪ੍ਰੀਤ ਸਿੰਘ ਨੂੰ 57284 ਵੋਟਾਂ ਮਿਲਣ ਕਾਰਨ ਜਿੱਤ ਪ੍ਰਾਪਤ ਹੋਈ ਸੀ। ਉਨ੍ਹਾਂ ਦੇ ਖ਼ਿਲਾਫ਼ ਤੀਸਰੀ ਵਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਕੰਦਰ ਸਿੰਘ ਮਲੂਕਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਜਿਨ੍ਹਾਂ ਨੂੰ 55025 ਵੋਟਾਂ ਨਾਲ ਦੂਸਰੀ ਵਾਰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਗੁਰਪ੍ਰੀਤ ਕਾਂਗੜ ਨੇ 2259 (1.91%) ਵਾਧੂ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ।

2012
2012 ’ਚ ਹਲਕਾ ਨੰ. 90 ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਸਿਕੰਦਰ ਸਿੰਘ ਮਲੂਕਾ ਨੂੰ ਮੁੜ ਟਿਕਟ ਦੇ ਕੇ ਚੋਣ ਮੈਦਾਨ ’ਚ ਉਤਾਰਿਆ। ਪਿਛਲੀਆਂ ਦੋ ਵਾਰ ਦੀਆਂ ਵਿਧਾਨ ਸਭਾ ਚੋਣਾਂ ’ਚ ਹਾਰ ਤੋਂ ਬਾਅਦ ਇਸ ਵਾਰ ਮਲੂਕਾ ਨੇ 58141 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਇਸ ਵਾਰ ਕਾਂਗਰਸ ਨੇ ਮੁੜ ਤੋਂ ਗੁਰਪ੍ਰੀਤ ਸਿੰਘ ਕਾਂਗੜ ਨੂੰ ਹੀ ਚੋਣ ਮੈਦਾਨ ’ਚ ਉਤਾਰਿਆ ਸੀ ਜਿਨ੍ਹਾਂ ਨੂੰ 53005 ਵੋਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ ਸੀ। ਸਿਕੰਦਰ ਸਿੰਘ ਮਲੂਕਾ ਨੇ 5136 (4.05%) ਵਾਧੂ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

2017
2017 ’ਚ ਆਮ ਆਦਮੀ ਪਾਰਟੀ ਵਲੋਂ ਬਲਦੇਵ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਤੇ ਉਨ੍ਹਾਂ ਨੇ ਵੱਡੀ ਜਿੱਤ ਹਾਸਲ ਕੀਤੀ ਸੀ।ਉਨ੍ਹਾਂ ਨੂੰ 45344 ਵੋਟਾਂ ਨਾਲ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਮੁਹੰਮਦ ਸਦੀਕ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਸੀ ਜਿਨ੍ਹਾਂ ਨੂੰ 35351 ਵੋਟਾਂ ਨਾਲ ਹਾਰ ਮਿਲੀ ਸੀ। ਸ਼੍ਰੋਮਣੀ ਅਕਾਲੀ ਦਲ ਵਲੋਂ ਰਾਮਪੁਰਾ ਫੂਲ ਹਲਕੇ ਤੋਂ ਮਨਜੀਤ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਸੀ ਜੋ 33064 ਵੋਟਾਂ ਨਾਲ ਤੀਸਰੇ ਨੰਬਰ ’ਤੇ ਰਹੇ ਸਨ ਸੀ।

PunjabKesari

2022 ਦੀਆਂ  ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੇ ਰਾਮਪੁਰਾ ਫੂਲ ਤੋਂ ਮੁੜ ਤੋਂ ਗੁਰਪ੍ਰੀਤ ਸਿੰਘ ਕਾਂਗੜ ਨੂੰ ਟਿਕਟ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਵਲੋਂ ਬਲਕਾਰ ਸਿੰਘ ਸਿੱਧੂ ਚੋਣ ਮੈਦਾਨ ’ਚ ਹਨ। ਸ਼੍ਰੋਮਣੀ ਅਕਾਲੀ ਦਲ ਨੇ ਮੁੜ ਤੋਂ ਸਿਕੰਦਰ ਸਿੰਘ ਮਲੂਕਾ ਨੂੰ ਟਿਕਟ ਦਿੱਤੀ। ਸੰਯੁਕਤ ਸਮਾਜ ਮੋਰਚਾ ਨੇ ਜਸਕਰਨ ਬੁੱਟਰ ਅਤੇ ਭਾਜਪਾ ਗਠਜੋੜ ’ਚ ਕੈਪਟਨ ਦੀ ਪਾਰਟੀ ਵਲੋਂ ਡਾ. ਅਮਰਜੀਤ ਸ਼ਰਮਾ  ਨੂੰ ਚੋਣ ਮੈਦਾਨ ’ਚ ਉਤਰਾਇਆ ਹੈ। ਚੋਣ ਅਖਾੜਾ ਦਿਲਚਸਪ ਹੁੰਦਾ ਦਿਖਾਈ ਦੇ ਰਿਹਾ ਹੈ।

ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 169859 ਹੈ, ਜਿਨ੍ਹਾਂ ’ਚ 80312 ਪੁਰਸ਼, 89541 ਔਰਤਾਂ ਅਤੇ 6 ਥਰਡ ਜੈਂਡਰ ਹਨ।


author

Karan Kumar

Content Editor

Related News