ਸੰਗਰੂਰ ਹਲਕੇ ’ਚ ਇਸ ਵਾਰ ਹੋਵੇਗੀ ਸਖ਼ਤ ਟੱਕਰ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ
Saturday, Feb 19, 2022 - 01:27 PM (IST)
ਸੰਗਰੂਰ (ਵੈੱਬ ਡੈਸਕ) : ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚੋਂ ਸੰਗਰੂਰ 108ਵਾਂ ਵਿਧਾਨ ਸਭਾ ਹਲਕਾ ਹੈ। ਇਹ ਜਨਰਲ ਵਿਧਾਨ ਸਭਾ ਹਲਕਾ ਹੈ। ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ’ਚ ਤਿੰਨ ਵਾਰ ਕਾਂਗਰਸ ਤੇ ਦੋ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਪ੍ਰਾਪਤ ਕੀਤੀ। ਇਥੋਂ ਹੁਣ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਵਿਧਾਇਕ ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਮੁੜ ਚੋਣ ਮੈਦਾਨ ਵਿੱਚ ਹਨ।
1997
1997 ਵਿੱਚ ਸੰਗਰੂਰ ਵਿਧਾਨ ਸਭਾ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਜੇਤੂ ਰਹੇ ਸਨ। ਉਨ੍ਹਾਂ ਨੇ 43971 ਵੋਟਾਂ ਪ੍ਰਾਪਤ ਕੀਤੀਆਂ ਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਪਾਲ ਸਿੰਘ ਨੂੰ 41615 ਵੋਟਾਂ ਮਿਲੀਆਂ। ਰਣਜੀਤ ਸਿੰਘ ਨੇ ਸੁਰਿੰਦਰ ਪਾਲ ਤੋਂ 2356 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।
2002
ਸੰਗਰੂਰ ਵਿਧਾਨ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਅਰਵਿੰਦ ਖੰਨਾ ਜੇਤੂ ਰਹੇ। ਉਨ੍ਹਾਂ ਨੇ 42339 ਵੋਟਾਂ ਪ੍ਰਾਪਤ ਕੀਤੀਆਂ ਤੇ ਆਜ਼ਾਦ ਉਮੀਦਵਾਰ ਰਣਜੀਤ ਸਿੰਘ ਬਾਲੀਆਂ ਨੂੰ 23207 ਵੋਟਾਂ ਮਿਲੀਆਂ। ਖੰਨਾ ਨੇ ਬਾਲੀਆ ਤੋਂ 19131 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਨਮੁਖ ਸਿੰਘ 15630 ਵੋਟਾਂ ਲੈ ਕੇ ਤੀਸਰੇ ਨੰਬਰ 'ਤੇ ਰਹੇ ਸਨ।
2007
ਸੰਗਰੂਰ ਵਿਧਾਨ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਪਾਲ ਸਿੰਘ ਸਿਬੀਆ ਜੇਤੂ ਰਹੇ। ਉਨ੍ਹਾਂ ਨੇ 61171 ਵੋਟਾਂ ਪ੍ਰਾਪਤ ਕੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਚੰਦ ਗਰਗ ਨੂੰ 49161 ਵੋਟਾਂ ਮਿਲੀਆਂ। ਸਿਬੀਆ ਨੇ ਗਰਗ ਤੋਂ 12010 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।
2012
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਚੰਦ ਗਰਗ ਨੇ ਮੁੜ ਜਿੱਤ ਹਾਸਲ ਕੀਤੀ। ਪ੍ਰਕਾਸ਼ ਚੰਦ ਗਰਗ ਨੇ 53302 ਵੋਟਾਂ ਹਾਸਲ ਕੀਤੀਆਂ ਤੇ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਪਾਲ ਸਿੰਘ ਸਿਬੀਆ ਨੂੰ 48657 ਵੋਟਾਂ ਮਿਲੀਆਂ। ਇਸ ਤਰ੍ਹਾਂ ਗਰਗ ਨੇ ਸਿਬੀਆ ਨੂੰ 4645 ਵੋਟਾਂ ਦੇ ਫਰਕ ਨਾਲ ਹਰਾਇਆ ਸੀ।
2017
2017 ’ਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ’ਚ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੇਇੰਦਰ ਸਿੰਗਲਾ ਜੇਤੂ ਰਹੇ। ਉਨ੍ਹਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਨੇਸ਼ ਬਾਂਸਲ ਨੂੰ 36498 ਵੋਟਾਂ ਮਿਲੀਆਂ ਸਨ, ਜਦਕਿ ਵਿਜੇਇੰਦਰ ਸਿੰਗਲਾ 67310 ਵੋਟਾਂ ਹਾਸਲ ਕਰ ਕੇ ਜੇਤੂ ਉਮੀਦਵਾਰ ਰਹੇ। ਇਸ ਤਰ੍ਹਾਂ ਸਿੰਗਲਾ ਨੇ ਦਿਨੇਸ਼ ਬਾਂਸਲ ਨੂੰ 30812 ਵੋਟਾਂ ਨਾਲ ਹਰਾਇਆ।ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਚੰਦ ਗਰਗ 34510 ਵੋਟਾਂ ਲੈ ਕੇ ਤੀਸਰੇ ਨੰਬਰ 'ਤੇ ਰਹੇ ਸਨ।
2022 ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਨਰਜੀਤ ਸਿੰਘ ਗੋਲਡੀ, ਕਾਂਗਰਸ ਵੱਲੋਂ ਵਿਜੇਇੰਦਰ ਸਿੰਗਲਾ, ਆਮ ਆਦਮੀ ਪਾਰਟੀ ਦੇ ਨਰਿੰਦਰ ਕੌਰ ਭਰਾਜ, ਸੰਯੁਕਤ ਸਮਾਜ ਮੋਰਚਾ ਵੱਲੋਂ ਜਗਦੀਪ ਮਿੰਟੂ ਤੂਰ ਅਤੇ ਭਾਜਪਾ ਵੱਲੋਂ ਅਰਵਿੰਦ ਖੰਨਾ ਚੋਣ ਮੈਦਾਨ ’ਚ ਹਨ।
2022 ਵਿਧਾਨ ਸਭਾ ਚੋਣਾਂ ਸਮੇਂ ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 189838 ਹੈ, ਜਿਨ੍ਹਾਂ 'ਚ 90159 ਪੁਰਸ਼, 99677 ਔਰਤਾਂ ਅਤੇ 2 ਥਰਡ ਜੈਂਡਰ ਹਨ।