ਵਿਧਾਨ ਸਭਾ ਚੋਣਾਂ 2022: ਅੱਜ ਸ਼ਾਮ 6 ਵਜੇ ਤੋਂ ਬਾਅਦ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਚੋਣ ਪ੍ਰਚਾਰ

Friday, Feb 18, 2022 - 08:32 AM (IST)

ਵਿਧਾਨ ਸਭਾ ਚੋਣਾਂ 2022: ਅੱਜ ਸ਼ਾਮ 6 ਵਜੇ ਤੋਂ ਬਾਅਦ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਚੋਣ ਪ੍ਰਚਾਰ

ਚੰਡੀਗੜ੍ਹ/ ਲੁਧਿਆਣਾ/ ਖੰਨਾ (ਸ਼ਰਮਾ/ ਪੰਕਜ/ ਕਮਲ)- ਪੰਜਾਬ ’ਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਚੋਣ ਪ੍ਰਚਾਰ 18 ਫਰਵਰੀ ਦਿਨ ਸ਼ੁੱਕਰਵਾਰ ਯਾਨੀ ਅੱਜ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ। ਇਸ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀਆਂ ਰੈਲੀਆਂ ਜਾਂ ਮੀਟਿੰਗਾਂ ’ਤੇ ਮੁਕੰਮਲ ਪਾਬੰਦੀ ਰਹੇਗੀ। ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ

ਲੁਧਿਆਣਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀ. ਸੀ. ਵਰਿੰਦਰ ਸ਼ਰਮਾ ਨੇ ਕਰਦੇ ਹੋਏ ਦੂਜੇ ਸੂਬਿਆਂ ਤੋਂ ਆਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਕੌਮੀ ਅਤੇ ਦੂਜੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਤੋਂ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਵਾਪਸ ਜਾਣ ਦਾ ਟ੍ਰੈਵਲ ਪਲਾਨ ਹੁਣ ਤੋਂ ਤਿਆਰ ਕਰ ਲੈਣ। ਤੈਅ ਸਮੇਂ ਤੋਂ ਬਾਅਦ ਕਿਸੇ ਵੀ ਤਰ੍ਹਾਂ ਦਾ ਕੋਈ ਬਹਾਨਾ ਨਹੀਂ ਸੁਣਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਇਸੇ ਤਰ੍ਹਾਂ ਵਿਧਾਨ ਸਭਾ ਅਧੀਨ ਪੈਂਦੇ ਏਰੀਆ ’ਚ ਕਿਸੇ ਬਾਹਰੀ ਵਿਅਕਤੀ ਦੇ ਰੁਕਣ ’ਤੇ ਪੂਰੀ ਮਨਾਹੀ ਹੋਵੇਗੀ ਪਰ ਜੇਕਰ ਕੋਈ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਤੁਰੰਤ ਐੱਫ. ਆਈ. ਆਰ. ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਓਪਨ ਪ੍ਰਚਾਰ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਕਿਸੇ ਨੂੰ ਖੁੱੱਲ੍ਹੀ ਜੀਪ ਜਾਂ ਮੋਟਰਸਾਈਕਲ ’ਤੇ ਝੁੰਡ ਬਣਾ ਕੇ ਪ੍ਰਚਾਰ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਨਾ ਕਰਨ।

ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ

ਮੁੱਖ ਚੋਣ ਅਫ਼ਸਰ ਪੰਜਾਬ ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਯਾਨੀ ਚੋਣ ਪ੍ਰਚਾਰ ਖ਼ਤਮ ਹੁੰਦੇ ਹੀ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵਿਜ਼ਨ ’ਤੇ ਵੀ ਪ੍ਰਚਾਰ ਕਰਨ ’ਤੇ ਪਾਬੰਦੀ ਹੋਵੇਗੀ। 18 ਫਰਵਰੀ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵਿਜ਼ਨ, ਸਿਨੇਮਾ ਸਮੇਤ ਕਿਸੇ ਵੀ ਅਜਿਹੇ ਸਾਧਨਾਂ ’ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ। 19 ਅਤੇ 20 ਫਰਵਰੀ ਨੂੰ ਪ੍ਰਕਾਸ਼ਿਤ ਹੋਣ ਵਾਲੀਆਂ ਅਖ਼ਬਾਰਾਂ ਵਿਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣਾਂ ’ਚ ਹਿੱਸਾ ਲੈਣ ਵਾਲੀਆਂ ਪਾਰਟੀਆਂ ਅਤੇ ਉਮੀਦਵਾਰ ਚੋਣ ਦਫ਼ਤਰ ਦੀ ਪ੍ਰਵਾਨਗੀ ਤੋਂ ਬਾਅਦ ਆਪਣੇ ਇਸ਼ਤਿਹਾਰ ਛਪਵਾ ਸਕਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ 

ਇਸ ਸਮੇਂ ਦੌਰਾਨ ਬਲਕ ਐੱਸ. ਐੱਮ. ਐੱਸ., ਸੋਸ਼ਲ ਮੀਡੀਆ ਅਤੇ ਆਈ. ਵੀ. ਆਰ. ਐੱਸ. ਸੰਦੇਸ਼ਾਂ ਰਾਹੀਂ ਵੀ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੇ ਪ੍ਰਚਾਰ ’ਤੇ ਪਾਬੰਦੀ ਰਹੇਗੀ। ਇਹ ਪਾਬੰਦੀਆਂ 20 ਫਰਵਰੀ ਸ਼ਾਮ 6 ਵਜੇ ਤੱਕ ਲਾਗੂ ਰਹਿਣਗੀਆਂ।


author

rajwinder kaur

Content Editor

Related News