ਬੀਬੀਆਂ ਲਈ ਬਣਾਏ 7 ‘ਪਿੰਕ ਪੋਲਿੰਗ ਸਟੇਸ਼ਨ’, ਬਣ ਰਹੇ ਖਿੱਚ ਦਾ ਕੇਂਦਰ
Sunday, Feb 20, 2022 - 10:51 AM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਵਿਧਾਨ ਸਭਾ ਚੋਣਾਂ ਵਿਚ ਬੀਬੀਆਂ ਦੀ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਸੰਗਰੂਰ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ ਵਿਚ ਬੀਬੀਆਂ ਨੂੰ ਸਮਰਪਿਤ ਸੱਤ ‘ਪਿੰਕ ਪੋਲਿੰਗ ਸਟੇਸ਼ਨ’ ਸਥਾਪਤ ਕੀਤੇ ਗਏ ਹਨ ਜੋ ਕਿ ਖਿੱਚ ਦਾ ਕੇਂਦਰ ਬਣ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਇਨ੍ਹਾਂ ਸੱਤ ਪੋਲਿੰਗ ਸਟੇਸ਼ਨਾਂ ਦਾ ਪ੍ਰਬੰਧ ਐਤਵਾਰ ਮਿਤੀ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਦੌਰਾਨ ਸਿਰਫ਼ ਔਰਤਾਂ ਦੀਆਂ ਟੀਮਾਂ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਪੋਲਿੰਗ ਬੂਥਾਂ ਵਿਚ ਪੋਲਿੰਗ ਸਟਾਫ਼, ਪੁਲਸ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਸਮੁੱਚਾ ਸਟਾਫ਼ ਔਰਤਾਂ ਦਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਲਿੰਗ ਸਟੇਸ਼ਨਾਂ ਨੂੰ ਗੁਲਾਬੀ ਡਿਜ਼ਾਈਨ ਨਾਲ ਵੱਖਰਾ ਕੀਤਾ ਗਿਆ ਹੈ, ਜਿਸ ਵਿਚ ਗੁਲਾਬੀ ਪਰਦੇ, ਗੁਲਾਬੀ ਟੈਂਟ, ਗੁਲਾਬੀ ਗੁਬਾਰੇ ਅਤੇ ਟੇਬਲ ਕਵਰ ਸ਼ਾਮਲ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਚੰਨੀ, ਸੁਖਬੀਰ ਤੇ ਕੈਪਟਨ ਦੇ ਹਲਕੇ ’ਚ ਬੰਪਰ ਪੋਲਿੰਗ

ਉਨ੍ਹਾਂ ਕਿਹਾ ਕਿ ਇਹ ਕਦਮ ਬੀਬੀਆਂ ਦੇ ਸਸ਼ਕਤੀਕਰਨ ਲਈ ਇਕ ਸਾਰਥਕ ਪੁਲਾਂਘ ਹੈ ਕਿਉਂਕਿ ਕਈ ਵਾਰ ਮਹਿਲਾ ਕਰਮਚਾਰੀ ਚੋਣ ਡਿਊਟੀਆਂ ਕਰਨ ਤੋਂ ਝਿੱਜਕਦੀਆਂ ਹਨ ਜਦੋਂ ਕਿ ਬੀਬੀਆਂ ਆਪਣੀ ਮਿਹਨਤ ਅਤੇ ਸਮਰਪਣ ਨਾਲ ਸਮਾਜ ਦੇ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 99 ਲਹਿਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, 100 ਦਿੜਬਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ, 101 ਸੁਨਾਮ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਚੱਠੇ ਅਤੇ ਸਰਕਾਰੀ ਹਾਈ ਸਕੂਲ ਕੁਲਾਰ ਖੁਰਦ, 107 ਧੂਰੀ ਵਿਖੇ ਮਿਊਂਸੀਪਲ ਕਮੇਟੀ ਅਤੇ 108 ਸੰਗਰੂਰ ਵਿਖੇ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਥਾਪਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਨੇ ਪਰਿਵਾਰ ਸਮੇਤ ਪਾਈ ਵੋਟ, ਵੋਟਰਾਂ ਨੂੰ ਕੀਤੀ ਇਹ ਅਪੀਲ
ਨੋਟ - ਵਿਧਾਨ ਸਭਾ ਚੋਣਾਂ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਜਾਨਣ ਲਈ ਡਾਊਨਲੋਡ ਕਰੋ ਜਗ ਬਾਣੀ ਦੀ ਐਂਡਾਇਡ ਐਪ
Related News
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
